17 (ਠੀਕ ਜਿਵੇਂ ਲਿਖਿਆ ਹੈ: “ਮੈਂ ਤੈਨੂੰ ਬਹੁਤ ਸਾਰੀਆਂ ਕੌਮਾਂ ਦਾ ਪਿਤਾ ਬਣਾਇਆ ਹੈ।”)+ ਪਰਮੇਸ਼ੁਰ ਦੀਆਂ ਨਜ਼ਰਾਂ ਵਿਚ ਤਾਂ ਇਹ ਵਾਅਦਾ ਇਕ ਤਰ੍ਹਾਂ ਨਾਲ ਪੂਰਾ ਹੋ ਚੁੱਕਾ ਸੀ। ਅਬਰਾਹਾਮ ਨੂੰ ਪਰਮੇਸ਼ੁਰ ਉੱਤੇ ਨਿਹਚਾ ਸੀ ਜਿਹੜਾ ਮਰੇ ਹੋਇਆਂ ਨੂੰ ਦੁਬਾਰਾ ਜੀਉਂਦਾ ਕਰ ਸਕਦਾ ਹੈ ਅਤੇ ਜਿਹੜੀਆਂ ਚੀਜ਼ਾਂ ਨਹੀਂ ਹਨ, ਉਨ੍ਹਾਂ ਬਾਰੇ ਇਸ ਤਰ੍ਹਾਂ ਗੱਲ ਕਰਦਾ ਹੈ ਜਿਵੇਂ ਉਹ ਹਨ।