-
2 ਇਤਿਹਾਸ 17:8, 9ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
8 ਉਨ੍ਹਾਂ ਦੇ ਨਾਲ ਇਹ ਲੇਵੀ ਸਨ: ਸ਼ਮਾਯਾਹ, ਨਥਨਯਾਹ, ਜ਼ਬਦਯਾਹ, ਅਸਾਹੇਲ, ਸ਼ਮੀਰਾਮੋਥ, ਯਹੋਨਾਥਾਨ, ਅਦੋਨੀਯਾਹ, ਟੋਬੀਯਾਹ ਅਤੇ ਟੋਬ-ਅਦੋਨੀਯਾਹ, ਨਾਲੇ ਉਨ੍ਹਾਂ ਦੇ ਨਾਲ ਅਲੀਸ਼ਾਮਾ ਤੇ ਯਹੋਰਾਮ ਪੁਜਾਰੀ ਸਨ।+ 9 ਉਹ ਆਪਣੇ ਨਾਲ ਯਹੋਵਾਹ ਦੇ ਕਾਨੂੰਨ ਦੀ ਕਿਤਾਬ ਲੈ ਗਏ ਤੇ ਯਹੂਦਾਹ ਵਿਚ ਸਿੱਖਿਆ ਦੇਣੀ ਸ਼ੁਰੂ ਕੀਤੀ।+ ਲੋਕਾਂ ਨੂੰ ਸਿੱਖਿਆ ਦੇਣ ਲਈ ਉਹ ਯਹੂਦਾਹ ਦੇ ਸਾਰੇ ਸ਼ਹਿਰਾਂ ਵਿਚ ਗਏ।
-
-
ਨਹਮਯਾਹ 8:7, 8ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
7 ਯੇਸ਼ੂਆ, ਬਾਨੀ, ਸ਼ੇਰੇਬਯਾਹ,+ ਯਾਮੀਨ, ਅੱਕੂਬ, ਸ਼ਬਥਈ, ਹੋਦੀਯਾਹ, ਮਾਸੇਯਾਹ, ਕਲੀਟਾ, ਅਜ਼ਰਯਾਹ, ਯੋਜ਼ਾਬਾਦ,+ ਹਨਾਨ ਤੇ ਪਲਾਯਾਹ, ਜੋ ਲੇਵੀ ਸਨ, ਲੋਕਾਂ ਨੂੰ ਕਾਨੂੰਨ ਸਮਝਾ ਰਹੇ ਸਨ+ ਤੇ ਲੋਕ ਖੜ੍ਹੇ ਰਹੇ। 8 ਉਹ ਇਸ ਕਿਤਾਬ ਵਿੱਚੋਂ, ਹਾਂ, ਸੱਚੇ ਪਰਮੇਸ਼ੁਰ ਦੇ ਕਾਨੂੰਨ ਵਿੱਚੋਂ ਉੱਚੀ ਆਵਾਜ਼ ਵਿਚ ਪੜ੍ਹ ਕੇ ਸੁਣਾਉਂਦੇ ਰਹੇ ਤੇ ਇਸ ਨੂੰ ਸਾਫ਼-ਸਾਫ਼ ਸਮਝਾਉਂਦੇ ਰਹੇ ਅਤੇ ਇਸ ਦਾ ਅਰਥ ਦੱਸਦੇ ਰਹੇ; ਇਸ ਤਰ੍ਹਾਂ ਉਨ੍ਹਾਂ ਨੇ ਪੜ੍ਹੀਆਂ ਜਾ ਰਹੀਆਂ ਗੱਲਾਂ ਸਮਝਣ ਵਿਚ ਲੋਕਾਂ ਦੀ ਮਦਦ ਕੀਤੀ।*+
-