4 ਫਿਰ ਸ਼ਾਊਲ ਨੇ ਆਪਣੇ ਹਥਿਆਰ ਚੁੱਕਣ ਵਾਲੇ ਨੂੰ ਕਿਹਾ: “ਆਪਣੀ ਤਲਵਾਰ ਕੱਢ ਤੇ ਮੈਨੂੰ ਵਿੰਨ੍ਹ ਸੁੱਟ, ਕਿਤੇ ਇੱਦਾਂ ਨਾ ਹੋਵੇ ਕਿ ਇਹ ਬੇਸੁੰਨਤੇ ਆਦਮੀ+ ਆ ਕੇ ਮੈਨੂੰ ਵਿੰਨ੍ਹਣ ਤੇ ਬੇਰਹਿਮੀ ਨਾਲ ਮੈਨੂੰ ਮਾਰ ਦੇਣ।” ਪਰ ਉਸ ਦੇ ਹਥਿਆਰ ਚੁੱਕਣ ਵਾਲਾ ਰਾਜ਼ੀ ਨਾ ਹੋਇਆ ਕਿਉਂਕਿ ਉਹ ਬਹੁਤ ਡਰਿਆ ਹੋਇਆ ਸੀ। ਇਸ ਲਈ ਸ਼ਾਊਲ ਨੇ ਤਲਵਾਰ ਲਈ ਤੇ ਉਸ ਉੱਤੇ ਡਿਗ ਪਿਆ।+