11 ਆਸਾ ਨੇ ਉਹੀ ਕੀਤਾ ਜੋ ਯਹੋਵਾਹ ਦੀਆਂ ਨਜ਼ਰਾਂ ਵਿਚ ਸਹੀ ਸੀ,+ ਜਿਵੇਂ ਉਸ ਦੇ ਵੱਡ-ਵਡੇਰੇ ਦਾਊਦ ਨੇ ਕੀਤਾ ਸੀ। 12 ਉਸ ਨੇ ਮੰਦਰਾਂ ਵਿਚ ਵੇਸਵਾਗਿਰੀ ਕਰਨ ਵਾਲੇ ਆਦਮੀਆਂ ਨੂੰ ਦੇਸ਼ ਵਿੱਚੋਂ ਬਾਹਰ ਕੱਢ ਦਿੱਤਾ+ ਅਤੇ ਉਨ੍ਹਾਂ ਸਾਰੀਆਂ ਘਿਣਾਉਣੀਆਂ ਮੂਰਤਾਂ ਨੂੰ ਹਟਾ ਦਿੱਤਾ ਜੋ ਉਸ ਦੇ ਪਿਉ-ਦਾਦਿਆਂ ਨੇ ਬਣਾਈਆਂ ਸਨ।+