-
2 ਰਾਜਿਆਂ 21:2-6ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
2 ਉਸ ਨੇ ਉਹੀ ਕੀਤਾ ਜੋ ਯਹੋਵਾਹ ਦੀਆਂ ਨਜ਼ਰਾਂ ਵਿਚ ਬੁਰਾ ਸੀ। ਉਸ ਨੇ ਉਨ੍ਹਾਂ ਕੌਮਾਂ ਵਰਗੇ ਘਿਣਾਉਣੇ ਕੰਮ ਕੀਤੇ+ ਜਿਨ੍ਹਾਂ ਨੂੰ ਯਹੋਵਾਹ ਨੇ ਇਜ਼ਰਾਈਲ ਦੇ ਲੋਕਾਂ ਅੱਗੋਂ ਭਜਾ ਦਿੱਤਾ ਸੀ।+ 3 ਉਸ ਨੇ ਉਨ੍ਹਾਂ ਸਾਰੀਆਂ ਉੱਚੀਆਂ ਥਾਵਾਂ ਨੂੰ ਦੁਬਾਰਾ ਬਣਾਇਆ ਜਿਨ੍ਹਾਂ ਨੂੰ ਉਸ ਦੇ ਪਿਤਾ ਹਿਜ਼ਕੀਯਾਹ ਨੇ ਢਾਹ ਦਿੱਤਾ ਸੀ+ ਅਤੇ ਉਸ ਨੇ ਬਆਲ ਲਈ ਵੇਦੀਆਂ ਬਣਾਈਆਂ ਅਤੇ ਇਕ ਪੂਜਾ-ਖੰਭਾ* ਖੜ੍ਹਾ ਕੀਤਾ,+ ਠੀਕ ਜਿਵੇਂ ਇਜ਼ਰਾਈਲ ਦੇ ਰਾਜੇ ਅਹਾਬ ਨੇ ਕੀਤਾ ਸੀ।+ ਉਸ ਨੇ ਆਕਾਸ਼ ਦੀ ਸਾਰੀ ਫ਼ੌਜ ਅੱਗੇ ਮੱਥਾ ਟੇਕਿਆ ਅਤੇ ਉਨ੍ਹਾਂ ਦੀ ਭਗਤੀ ਕੀਤੀ।+ 4 ਉਸ ਨੇ ਯਹੋਵਾਹ ਦੇ ਭਵਨ ਵਿਚ ਵੀ ਵੇਦੀਆਂ ਬਣਾਈਆਂ+ ਜਿਸ ਬਾਰੇ ਯਹੋਵਾਹ ਨੇ ਕਿਹਾ ਸੀ: “ਮੈਂ ਆਪਣਾ ਨਾਂ ਯਰੂਸ਼ਲਮ ਵਿਚ ਰੱਖਾਂਗਾ।”+ 5 ਅਤੇ ਉਸ ਨੇ ਯਹੋਵਾਹ ਦੇ ਭਵਨ ਦੇ ਦੋ ਵਿਹੜਿਆਂ ਵਿਚ+ ਆਕਾਸ਼ ਦੀ ਸਾਰੀ ਫ਼ੌਜ ਲਈ ਵੇਦੀਆਂ ਬਣਾਈਆਂ।+ 6 ਉਸ ਨੇ ਆਪਣੇ ਪੁੱਤਰ ਦੀ ਅੱਗ ਵਿਚ ਬਲ਼ੀ ਦਿੱਤੀ;* ਉਹ ਜਾਦੂਗਰੀ ਕਰਦਾ ਸੀ, ਸ਼ੁੱਭ-ਅਸ਼ੁੱਭ ਵਿਚਾਰਦਾ* ਸੀ+ ਅਤੇ ਉਸ ਨੇ ਚੇਲੇ-ਚਾਂਟਿਆਂ* ਤੇ ਭਵਿੱਖ ਦੱਸਣ ਵਾਲਿਆਂ ਨੂੰ ਠਹਿਰਾਇਆ।+ ਉਸ ਨੇ ਅਜਿਹੇ ਕੰਮ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜੋ ਯਹੋਵਾਹ ਦੀਆਂ ਨਜ਼ਰਾਂ ਵਿਚ ਬੁਰੇ ਸਨ। ਇਸ ਤਰ੍ਹਾਂ ਉਸ ਨੇ ਉਸ ਦਾ ਕ੍ਰੋਧ ਭੜਕਾਇਆ।
-