7 “ਤੁਹਾਡਾ ਪਰਮੇਸ਼ੁਰ ਯਹੋਵਾਹ ਜੋ ਦੇਸ਼ ਤੁਹਾਨੂੰ ਦੇਣ ਜਾ ਰਿਹਾ ਹੈ, ਜੇ ਉੱਥੇ ਕਿਸੇ ਸ਼ਹਿਰ ਵਿਚ ਤੁਹਾਡਾ ਕੋਈ ਭਰਾ ਗ਼ਰੀਬ ਹੋ ਜਾਂਦਾ ਹੈ, ਤਾਂ ਆਪਣੇ ਗ਼ਰੀਬ ਭਰਾ ਪ੍ਰਤੀ ਆਪਣਾ ਦਿਲ ਕਠੋਰ ਨਾ ਕਰਿਓ ਜਾਂ ਉਸ ਦੀ ਮਦਦ ਕਰਨ ਤੋਂ ਇਨਕਾਰ ਨਾ ਕਰਿਓ।+ 8 ਤੁਸੀਂ ਉਸ ਨੂੰ ਖੁੱਲ੍ਹੇ ਹੱਥੀਂ ਉਧਾਰ ਦਿਓ।+ ਉਸ ਦੀ ਲੋੜ ਅਨੁਸਾਰ ਉਸ ਨੂੰ ਜ਼ਰੂਰ ਉਧਾਰ ਦਿਓ।