-
ਉਤਪਤ 11:6, 7ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
6 ਫਿਰ ਯਹੋਵਾਹ ਨੇ ਕਿਹਾ: “ਦੇਖੋ! ਸਾਰੇ ਲੋਕ ਇਕਮੁੱਠ ਹਨ ਕਿਉਂਕਿ ਉਨ੍ਹਾਂ ਦੀ ਭਾਸ਼ਾ ਇੱਕੋ ਹੈ+ ਜਿਸ ਕਰਕੇ ਉਨ੍ਹਾਂ ਨੇ ਇਹ ਕੰਮ ਕਰਨਾ ਸ਼ੁਰੂ ਕੀਤਾ ਹੈ। ਹੁਣ ਉਨ੍ਹਾਂ ਲਈ ਅਜਿਹਾ ਕੋਈ ਵੀ ਕੰਮ ਕਰਨਾ ਨਾਮੁਮਕਿਨ ਨਹੀਂ ਹੋਵੇਗਾ ਜੋ ਉਨ੍ਹਾਂ ਦੇ ਮਨ ਵਿਚ ਹੈ। 7 ਇਸ ਲਈ ਆਓ ਆਪਾਂ+ ਥੱਲੇ ਚਲੀਏ ਅਤੇ ਉਨ੍ਹਾਂ ਦੀ ਭਾਸ਼ਾ ਬਦਲ ਕੇ ਗੜਬੜੀ ਫੈਲਾ ਦੇਈਏ ਤਾਂਕਿ ਉਹ ਇਕ-ਦੂਜੇ ਦੀ ਭਾਸ਼ਾ ਨਾ ਸਮਝ ਸਕਣ।”
-
-
ਰਸੂਲਾਂ ਦੇ ਕੰਮ 5:38, 39ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
38 ਇਸ ਮਾਮਲੇ ਵਿਚ ਵੀ, ਮੈਂ ਤੁਹਾਨੂੰ ਇਹੀ ਕਹਿੰਦਾ ਹਾਂ ਕਿ ਇਨ੍ਹਾਂ ਆਦਮੀਆਂ ਦੇ ਕੰਮ ਵਿਚ ਦਖ਼ਲ ਨਾ ਦਿਓ, ਸਗੋਂ ਇਨ੍ਹਾਂ ਨੂੰ ਜਾਣ ਦਿਓ। ਕਿਉਂਕਿ ਜੇ ਇਹ ਯੋਜਨਾ ਜਾਂ ਕੰਮ ਇਨਸਾਨਾਂ ਦਾ ਹੈ, ਤਾਂ ਇਹ ਖ਼ਤਮ ਹੋ ਜਾਵੇਗਾ; 39 ਪਰ ਜੇ ਇਹ ਪਰਮੇਸ਼ੁਰ ਵੱਲੋਂ ਹੈ, ਤਾਂ ਤੁਸੀਂ ਇਸ ਨੂੰ ਖ਼ਤਮ ਨਹੀਂ ਕਰ ਸਕੋਗੇ।+ ਕਿਤੇ ਇੱਦਾਂ ਨਾ ਹੋਵੇ ਕਿ ਤੁਸੀਂ ਪਰਮੇਸ਼ੁਰ ਨਾਲ ਲੜਾਈ ਮੁੱਲ ਲੈ ਲਓ।”+
-