28 ਆਹਾਜ਼+ 20 ਸਾਲਾਂ ਦਾ ਸੀ ਜਦੋਂ ਉਹ ਰਾਜਾ ਬਣਿਆ ਅਤੇ ਉਸ ਨੇ ਯਰੂਸ਼ਲਮ ਵਿਚ 16 ਸਾਲ ਰਾਜ ਕੀਤਾ। ਉਸ ਨੇ ਉਹ ਨਹੀਂ ਕੀਤਾ ਜੋ ਯਹੋਵਾਹ ਦੀਆਂ ਨਜ਼ਰਾਂ ਵਿਚ ਸਹੀ ਸੀ ਜਿਵੇਂ ਉਸ ਦੇ ਵੱਡ-ਵਡੇਰੇ ਦਾਊਦ ਨੇ ਕੀਤਾ ਸੀ।+ 2 ਇਸ ਦੀ ਬਜਾਇ, ਉਹ ਇਜ਼ਰਾਈਲ ਦੇ ਰਾਜਿਆਂ ਦੇ ਰਾਹਾਂ ʼਤੇ ਤੁਰਿਆ+ ਅਤੇ ਉਸ ਨੇ ਧਾਤ ਤੋਂ ਬਆਲਾਂ ਦੇ ਬੁੱਤ ਵੀ ਬਣਾਏ।+