-
ਲੇਵੀਆਂ 18:3ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
3 ਤੁਸੀਂ ਮਿਸਰੀਆਂ ਵਰਗੇ ਕੰਮ ਨਾ ਕਰਿਓ ਜਿੱਥੇ ਤੁਸੀਂ ਪਹਿਲਾਂ ਰਹਿੰਦੇ ਸੀ ਅਤੇ ਨਾ ਹੀ ਤੁਸੀਂ ਕਨਾਨੀਆਂ ਵਰਗੇ ਕੰਮ ਕਰਿਓ ਜਿੱਥੇ ਮੈਂ ਤੁਹਾਨੂੰ ਲਿਜਾ ਰਿਹਾ ਹਾਂ।+ ਅਤੇ ਤੁਸੀਂ ਉਨ੍ਹਾਂ ਦੇ ਰੀਤਾਂ-ਰਿਵਾਜਾਂ ਮੁਤਾਬਕ ਨਾ ਚੱਲਿਓ।
-
-
ਲੇਵੀਆਂ 18:30ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
30 ਤੁਸੀਂ ਇਨ੍ਹਾਂ ਵਿੱਚੋਂ ਕੋਈ ਵੀ ਘਿਣਾਉਣਾ ਰੀਤੀ-ਰਿਵਾਜ ਨਾ ਮਨਾਇਓ ਜੋ ਤੁਹਾਡੇ ਤੋਂ ਪਹਿਲਾਂ ਉੱਥੇ ਮਨਾਏ ਜਾਂਦੇ ਸਨ+ ਤਾਂਕਿ ਤੁਸੀਂ ਇਨ੍ਹਾਂ ਕੰਮਾਂ ਰਾਹੀਂ ਆਪਣੇ ਆਪ ਨੂੰ ਅਸ਼ੁੱਧ ਨਾ ਕਰ ਲਿਓ। ਇਸ ਤਰ੍ਹਾਂ ਤੁਸੀਂ ਮੇਰੇ ਪ੍ਰਤੀ ਆਪਣਾ ਫ਼ਰਜ਼ ਨਿਭਾਉਣਾ। ਮੈਂ ਤੁਹਾਡਾ ਪਰਮੇਸ਼ੁਰ ਯਹੋਵਾਹ ਹਾਂ।’”
-
-
ਬਿਵਸਥਾ ਸਾਰ 12:30ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
30 ਤਾਂ ਤੁਸੀਂ ਉਨ੍ਹਾਂ ਦੇ ਨਾਸ਼ ਹੋ ਜਾਣ ਤੋਂ ਬਾਅਦ ਉਨ੍ਹਾਂ ਵਾਂਗ ਜਾਲ਼ ਵਿਚ ਨਾ ਫਸ ਜਾਇਓ। ਤੁਸੀਂ ਉਨ੍ਹਾਂ ਦੇ ਦੇਵਤਿਆਂ ਬਾਰੇ ਇਹ ਪੁੱਛ-ਗਿੱਛ ਨਾ ਕਰਿਓ, ‘ਇਹ ਕੌਮਾਂ ਆਪਣੇ ਦੇਵਤਿਆਂ ਦੀ ਭਗਤੀ ਕਿਸ ਤਰ੍ਹਾਂ ਕਰਦੀਆਂ ਸਨ? ਮੈਂ ਵੀ ਉਸੇ ਤਰ੍ਹਾਂ ਭਗਤੀ ਕਰਾਂਗਾ।’+
-