15 ਜਦੋਂ ਉਹ ਨਾਸ਼ਤਾ ਕਰ ਚੁੱਕੇ, ਤਾਂ ਯਿਸੂ ਨੇ ਸ਼ਮਊਨ ਪਤਰਸ ਨੂੰ ਪੁੱਛਿਆ: “ਹੇ ਸ਼ਮਊਨ, ਯੂਹੰਨਾ ਦੇ ਪੁੱਤਰ, ਕੀ ਤੂੰ ਮੈਨੂੰ ਇਨ੍ਹਾਂ ਨਾਲੋਂ ਵੀ ਜ਼ਿਆਦਾ ਪਿਆਰ ਕਰਦਾ ਹੈਂ?” ਪਤਰਸ ਨੇ ਉਸ ਨੂੰ ਜਵਾਬ ਦਿੱਤਾ: “ਹਾਂ ਪ੍ਰਭੂ, ਤੂੰ ਜਾਣਦਾ ਹੈਂ ਕਿ ਮੈਂ ਤੈਨੂੰ ਪਿਆਰ ਕਰਦਾ ਹਾਂ।” ਉਸ ਨੇ ਪਤਰਸ ਨੂੰ ਕਿਹਾ: “ਮੇਰੇ ਲੇਲਿਆਂ ਨੂੰ ਚਾਰ।”+