-
ਇਬਰਾਨੀਆਂ 8:8-12ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
8 ਪਰਮੇਸ਼ੁਰ ਲੋਕਾਂ ਨੂੰ ਕਸੂਰਵਾਰ ਠਹਿਰਾਉਂਦੇ ਹੋਏ ਕਹਿੰਦਾ ਹੈ: “‘ਦੇਖੋ! ਉਹ ਦਿਨ ਆ ਰਹੇ ਹਨ,’ ਯਹੋਵਾਹ* ਕਹਿੰਦਾ ਹੈ ‘ਜਦੋਂ ਮੈਂ ਇਜ਼ਰਾਈਲ ਦੇ ਘਰਾਣੇ ਨਾਲ ਅਤੇ ਯਹੂਦਾਹ ਦੇ ਘਰਾਣੇ ਨਾਲ ਇਕ ਨਵਾਂ ਇਕਰਾਰ ਕਰਾਂਗਾ। 9 ਇਹ ਇਕਰਾਰ ਉਸ ਇਕਰਾਰ ਵਰਗਾ ਨਹੀਂ ਹੋਵੇਗਾ ਜਿਹੜਾ ਮੈਂ ਉਨ੍ਹਾਂ ਦੇ ਪਿਉ-ਦਾਦਿਆਂ ਨਾਲ ਉਸ ਦਿਨ ਕੀਤਾ ਸੀ ਜਿਸ ਦਿਨ ਮੈਂ ਉਨ੍ਹਾਂ ਦਾ ਹੱਥ ਫੜ ਕੇ ਉਨ੍ਹਾਂ ਨੂੰ ਮਿਸਰ ਵਿੱਚੋਂ ਕੱਢ ਲਿਆਇਆ ਸੀ।+ ਉਹ ਮੇਰੇ ਇਕਰਾਰ ਪ੍ਰਤੀ ਵਫ਼ਾਦਾਰ ਨਹੀਂ ਰਹੇ, ਇਸ ਲਈ ਮੈਂ ਉਨ੍ਹਾਂ ਦੀ ਦੇਖ-ਭਾਲ ਕਰਨੀ ਛੱਡ ਦਿੱਤੀ,’ ਯਹੋਵਾਹ* ਕਹਿੰਦਾ ਹੈ।
10 “‘ਉਨ੍ਹਾਂ ਦਿਨਾਂ ਤੋਂ ਬਾਅਦ ਮੈਂ ਇਜ਼ਰਾਈਲ ਦੇ ਘਰਾਣੇ ਨਾਲ ਇਹ ਇਕਰਾਰ ਕਰਾਂਗਾ,’ ਯਹੋਵਾਹ* ਕਹਿੰਦਾ ਹੈ। ‘ਮੈਂ ਆਪਣੇ ਕਾਨੂੰਨ ਉਨ੍ਹਾਂ ਦੇ ਮਨਾਂ ਵਿਚ ਪਾਵਾਂਗਾ ਅਤੇ ਇਹ ਕਾਨੂੰਨ ਮੈਂ ਉਨ੍ਹਾਂ ਦੇ ਦਿਲਾਂ ʼਤੇ ਲਿਖਾਂਗਾ।+ ਮੈਂ ਉਨ੍ਹਾਂ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰੇ ਲੋਕ ਹੋਣਗੇ।+
11 “‘ਅਤੇ ਉਨ੍ਹਾਂ ਵਿੱਚੋਂ ਕੋਈ ਵੀ ਆਪਣੇ ਗੁਆਂਢੀ ਨੂੰ ਤੇ ਆਪਣੇ ਭਰਾ ਨੂੰ ਇਹ ਕਹਿ ਕੇ ਸਿੱਖਿਆ ਨਹੀਂ ਦੇਵੇਗਾ: “ਯਹੋਵਾਹ* ਨੂੰ ਜਾਣੋ!” ਕਿਉਂਕਿ ਉਹ ਸਾਰੇ, ਛੋਟੇ ਤੋਂ ਲੈ ਕੇ ਵੱਡੇ ਲੋਕਾਂ ਤਕ, ਮੈਨੂੰ ਜਾਣਦੇ ਹੋਣਗੇ। 12 ਮੈਂ ਉਨ੍ਹਾਂ ਉੱਤੇ ਦਇਆ ਕਰ ਕੇ ਉਨ੍ਹਾਂ ਦੇ ਬੁਰੇ ਕੰਮ ਮਾਫ਼ ਕਰਾਂਗਾ ਅਤੇ ਮੈਂ ਉਨ੍ਹਾਂ ਦੇ ਪਾਪਾਂ ਨੂੰ ਦੁਬਾਰਾ ਯਾਦ ਨਹੀਂ ਕਰਾਂਗਾ।’”+
-