-
ਬਿਵਸਥਾ ਸਾਰ 5:9, 10ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
9 ਤੂੰ ਉਨ੍ਹਾਂ ਸਾਮ੍ਹਣੇ ਮੱਥਾ ਨਾ ਟੇਕ ਜਾਂ ਕਿਸੇ ਦੇ ਬਹਿਕਾਵੇ ਵਿਚ ਆ ਕੇ ਉਨ੍ਹਾਂ ਦੀ ਭਗਤੀ ਨਾ ਕਰ+ ਕਿਉਂਕਿ ਮੈਂ ਤੇਰਾ ਪਰਮੇਸ਼ੁਰ ਯਹੋਵਾਹ ਮੰਗ ਕਰਦਾ ਹਾਂ ਕਿ ਸਿਰਫ਼ ਮੇਰੀ ਹੀ ਭਗਤੀ ਕੀਤੀ ਜਾਵੇ।+ ਜਿਹੜੇ ਮੇਰੇ ਨਾਲ ਨਫ਼ਰਤ ਕਰਦੇ ਹਨ, ਮੈਂ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਉਨ੍ਹਾਂ ਦੇ ਪੁੱਤਰਾਂ ਨੂੰ ਅਤੇ ਤੀਜੀ ਅਤੇ ਚੌਥੀ ਪੀੜ੍ਹੀ ਨੂੰ ਦਿੰਦਾ ਹਾਂ।+ 10 ਪਰ ਜਿਹੜੇ ਮੈਨੂੰ ਪਿਆਰ ਕਰਦੇ ਹਨ ਅਤੇ ਮੇਰੇ ਹੁਕਮਾਂ ਨੂੰ ਮੰਨਦੇ ਹਨ, ਉਨ੍ਹਾਂ ਦੀਆਂ ਹਜ਼ਾਰਾਂ ਪੀੜ੍ਹੀਆਂ ਨਾਲ ਮੈਂ ਅਟੱਲ ਪਿਆਰ ਕਰਦਾ ਹਾਂ।
-
-
ਨਹਮਯਾਹ 1:5ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
5 ਮੈਂ ਕਿਹਾ: “ਹੇ ਆਕਾਸ਼ਾਂ ਦੇ ਪਰਮੇਸ਼ੁਰ ਯਹੋਵਾਹ, ਤੂੰ ਮਹਾਨ ਅਤੇ ਸ਼ਰਧਾ ਦੇ ਲਾਇਕ ਹੈਂ। ਤੂੰ ਆਪਣਾ ਇਕਰਾਰ ਪੂਰਾ ਕਰਦਾ ਹੈਂ ਅਤੇ ਜੋ ਤੈਨੂੰ ਪਿਆਰ ਕਰਦੇ ਹਨ ਅਤੇ ਤੇਰੇ ਹੁਕਮ ਮੰਨਦੇ ਹਨ, ਤੂੰ ਉਨ੍ਹਾਂ ਨੂੰ ਅਟੱਲ ਪਿਆਰ ਕਰਦਾ ਹੈਂ।+
-