32 “ਜੇ ਤੁਸੀਂ ਸਿਰਫ਼ ਉਨ੍ਹਾਂ ਨਾਲ ਹੀ ਪਿਆਰ ਕਰਦੇ ਹੋ ਜੋ ਤੁਹਾਡੇ ਨਾਲ ਪਿਆਰ ਕਰਦੇ ਹਨ, ਤਾਂ ਇਹਦੇ ਵਿਚ ਕਿਹੜੀ ਵੱਡੀ ਗੱਲ ਹੈ? ਪਾਪੀ ਲੋਕ ਵੀ ਤਾਂ ਆਪਣੇ ਪਿਆਰ ਕਰਨ ਵਾਲਿਆਂ ਨਾਲ ਪਿਆਰ ਕਰਦੇ ਹਨ।+ 33 ਜੇ ਤੁਸੀਂ ਉਨ੍ਹਾਂ ਦਾ ਹੀ ਭਲਾ ਕਰਦੇ ਹੋ ਜਿਹੜੇ ਤੁਹਾਡਾ ਭਲਾ ਕਰਦੇ ਹਨ, ਤਾਂ ਇਹਦੇ ਵਿਚ ਕਿਹੜੀ ਵੱਡੀ ਗੱਲ ਹੈ? ਪਾਪੀ ਲੋਕ ਵੀ ਤਾਂ ਇਸੇ ਤਰ੍ਹਾਂ ਕਰਦੇ ਹਨ।