-
ਲੂਕਾ 11:9-13ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
9 ਇਸ ਲਈ ਮੈਂ ਤੁਹਾਨੂੰ ਕਹਿੰਦਾ ਹਾਂ: ਮੰਗਦੇ ਰਹੋ,+ ਤਾਂ ਤੁਹਾਨੂੰ ਦਿੱਤਾ ਜਾਵੇਗਾ; ਲੱਭਦੇ ਰਹੋ, ਤਾਂ ਤੁਹਾਨੂੰ ਲੱਭ ਜਾਵੇਗਾ; ਦਰਵਾਜ਼ਾ ਖੜਕਾਉਂਦੇ ਰਹੋ, ਤਾਂ ਤੁਹਾਡੇ ਲਈ ਖੋਲ੍ਹਿਆ ਜਾਵੇਗਾ।+ 10 ਕਿਉਂਕਿ ਜੋ ਕੋਈ ਮੰਗਦਾ ਰਹਿੰਦਾ ਹੈ, ਉਸ ਨੂੰ ਮਿਲ ਜਾਂਦਾ ਹੈ+ ਅਤੇ ਜੋ ਕੋਈ ਲੱਭਦਾ ਰਹਿੰਦਾ ਹੈ, ਉਸ ਨੂੰ ਲੱਭ ਜਾਂਦਾ ਹੈ ਅਤੇ ਜੋ ਕੋਈ ਖੜਕਾਉਂਦਾ ਰਹਿੰਦਾ ਹੈ, ਉਸ ਲਈ ਖੋਲ੍ਹਿਆ ਜਾਵੇਗਾ। 11 ਦੱਸੋ ਤੁਹਾਡੇ ਵਿਚ ਕਿਹੜਾ ਅਜਿਹਾ ਪਿਤਾ ਹੈ ਜੋ ਆਪਣੇ ਪੁੱਤਰ ਨੂੰ ਮੱਛੀ ਮੰਗਣ ਤੇ ਸੱਪ ਫੜਾ ਦੇਵੇਗਾ?+ 12 ਜਾਂ ਆਂਡਾ ਮੰਗਣ ਤੇ ਬਿੱਛੂ ਫੜਾ ਦੇਵੇਗਾ? 13 ਇਸ ਲਈ, ਜੇ ਤੁਸੀਂ ਪਾਪੀ ਹੁੰਦੇ ਹੋਏ ਵੀ ਆਪਣੇ ਬੱਚਿਆਂ ਨੂੰ ਚੰਗੀਆਂ ਚੀਜ਼ਾਂ ਦੇਣੀਆਂ ਜਾਣਦੇ ਹੋ, ਤਾਂ ਇਸ ਗੱਲ ਦਾ ਪੂਰਾ ਭਰੋਸਾ ਰੱਖੋ ਕਿ ਸਵਰਗ ਵਿਚ ਰਹਿੰਦਾ ਪਿਤਾ ਉਨ੍ਹਾਂ ਨੂੰ ਪਵਿੱਤਰ ਸ਼ਕਤੀ ਜ਼ਰੂਰ ਦੇਵੇਗਾ ਜੋ ਉਸ ਤੋਂ ਮੰਗਦੇ ਹਨ!”+
-