-
ਬਿਵਸਥਾ ਸਾਰ 14:8ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
8 ਤੁਸੀਂ ਸੂਰ ਦਾ ਮਾਸ ਵੀ ਨਹੀਂ ਖਾਣਾ ਕਿਉਂਕਿ ਇਸ ਦੇ ਖੁਰ ਤਾਂ ਪਾਟੇ ਹੁੰਦੇ ਹਨ, ਪਰ ਇਹ ਜੁਗਾਲੀ ਨਹੀਂ ਕਰਦਾ। ਇਹ ਤੁਹਾਡੇ ਲਈ ਅਸ਼ੁੱਧ ਹੈ। ਤੁਸੀਂ ਨਾ ਤਾਂ ਇਨ੍ਹਾਂ ਜਾਨਵਰਾਂ ਦਾ ਮਾਸ ਖਾਣਾ ਤੇ ਨਾ ਹੀ ਇਨ੍ਹਾਂ ਦੀਆਂ ਲਾਸ਼ਾਂ ਨੂੰ ਛੂਹਣਾ।
-
-
ਲੂਕਾ 8:31-34ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
31 ਉਹ ਉਸ ਅੱਗੇ ਮਿੰਨਤਾਂ ਕਰਦੇ ਰਹੇ ਕਿ ਉਹ ਉਨ੍ਹਾਂ ਨੂੰ ਅਥਾਹ ਕੁੰਡ ਵਿਚ ਜਾਣ ਦਾ ਹੁਕਮ ਨਾ ਦੇਵੇ।+ 32 ਉਸ ਵੇਲੇ ਪਹਾੜ ਉੱਤੇ ਸੂਰਾਂ+ ਦਾ ਕਾਫ਼ੀ ਵੱਡਾ ਝੁੰਡ ਚਰ ਰਿਹਾ ਸੀ, ਇਸ ਲਈ ਉਨ੍ਹਾਂ ਨੇ ਉਸ ਅੱਗੇ ਬੇਨਤੀ ਕੀਤੀ ਕਿ ਉਹ ਉਨ੍ਹਾਂ ਨੂੰ ਸੂਰਾਂ ਵਿਚ ਜਾਣ ਦੀ ਇਜਾਜ਼ਤ ਦੇਵੇ ਅਤੇ ਉਸ ਨੇ ਉਨ੍ਹਾਂ ਨੂੰ ਇਜਾਜ਼ਤ ਦੇ ਦਿੱਤੀ।+ 33 ਫਿਰ ਦੁਸ਼ਟ ਦੂਤ ਉਸ ਆਦਮੀ ਵਿੱਚੋਂ ਨਿਕਲ ਕੇ ਸੂਰਾਂ ਨੂੰ ਜਾ ਚਿੰਬੜੇ। ਪੂਰਾ ਝੁੰਡ ਤੇਜ਼-ਤੇਜ਼ ਭੱਜਣ ਲੱਗ ਪਿਆ ਅਤੇ ਉਨ੍ਹਾਂ ਨੇ ਪਹਾੜੋਂ ਝੀਲ ਵਿਚ ਛਾਲਾਂ ਮਾਰ ਦਿੱਤੀਆਂ ਅਤੇ ਸਾਰੇ ਸੂਰ ਡੁੱਬ ਕੇ ਮਰ ਗਏ। 34 ਪਰ ਜਦੋਂ ਚਰਵਾਹਿਆਂ ਨੇ ਇਹ ਸਭ ਕੁਝ ਦੇਖਿਆ, ਤਾਂ ਉਹ ਭੱਜ ਗਏ ਅਤੇ ਉਨ੍ਹਾਂ ਨੇ ਸ਼ਹਿਰ ਤੇ ਪਿੰਡ ਦੇ ਲੋਕਾਂ ਨੂੰ ਸਾਰਾ ਕੁਝ ਦੱਸਿਆ।
-