-
ਮਰਕੁਸ 10:17-22ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
17 ਜਦੋਂ ਉਹ ਜਾ ਰਿਹਾ ਸੀ, ਤਾਂ ਰਾਹ ਵਿਚ ਇਕ ਆਦਮੀ ਉਸ ਕੋਲ ਭੱਜਾ ਆਇਆ ਅਤੇ ਉਸ ਦੇ ਸਾਮ੍ਹਣੇ ਗੋਡੇ ਟੇਕ ਕੇ ਪੁੱਛਿਆ: “ਚੰਗੇ ਗੁਰੂ ਜੀ, ਮੈਂ ਹਮੇਸ਼ਾ ਦੀ ਜ਼ਿੰਦਗੀ ਪਾਉਣ ਲਈ ਕੀ ਕਰਾਂ?”+ 18 ਯਿਸੂ ਨੇ ਉਸ ਨੂੰ ਕਿਹਾ: “ਤੂੰ ਮੈਨੂੰ ਚੰਗਾ ਕਿਉਂ ਕਹਿੰਦਾ ਹੈਂ? ਪਰਮੇਸ਼ੁਰ ਤੋਂ ਇਲਾਵਾ ਹੋਰ ਕੋਈ ਚੰਗਾ ਨਹੀਂ।+ 19 ਤੈਨੂੰ ਇਹ ਹੁਕਮ ਤਾਂ ਪਤਾ ਹੋਣੇ: ‘ਤੂੰ ਖ਼ੂਨ ਨਾ ਕਰ,+ ਤੂੰ ਹਰਾਮਕਾਰੀ ਨਾ ਕਰ,+ ਤੂੰ ਚੋਰੀ ਨਾ ਕਰ,+ ਤੂੰ ਝੂਠੀ ਗਵਾਹੀ ਨਾ ਦੇ,+ ਤੂੰ ਠੱਗੀ ਨਾ ਮਾਰ,+ ਤੂੰ ਆਪਣੇ ਮਾਤਾ-ਪਿਤਾ ਦਾ ਆਦਰ ਕਰ।’”+ 20 ਉਸ ਆਦਮੀ ਨੇ ਉਸ ਨੂੰ ਕਿਹਾ: “ਗੁਰੂ ਜੀ, ਮੈਂ ਜਵਾਨੀ ਤੋਂ ਹੀ ਇਨ੍ਹਾਂ ਸਾਰੇ ਹੁਕਮਾਂ ਨੂੰ ਮੰਨਦਾ ਆਇਆ ਹਾਂ।” 21 ਯਿਸੂ ਨੇ ਉਸ ਵੱਲ ਦੇਖਿਆ ਤੇ ਉਸ ਦਾ ਦਿਲ ਉਸ ਵਾਸਤੇ ਪਿਆਰ ਨਾਲ ਭਰ ਗਿਆ ਅਤੇ ਉਸ ਨੇ ਕਿਹਾ: “ਤੇਰੇ ਵਿਚ ਇਕ ਗੱਲ ਦੀ ਘਾਟ ਹੈ: ਤੂੰ ਜਾ ਕੇ ਆਪਣਾ ਸਾਰਾ ਕੁਝ ਵੇਚ ਦੇ ਅਤੇ ਪੈਸੇ ਗ਼ਰੀਬਾਂ ਵਿਚ ਵੰਡ ਦੇ, ਤਾਂ ਤੈਨੂੰ ਸਵਰਗ ਵਿਚ ਖ਼ਜ਼ਾਨਾ ਮਿਲੇਗਾ ਅਤੇ ਆ ਕੇ ਮੇਰਾ ਚੇਲਾ ਬਣ ਜਾ।”+ 22 ਪਰ ਉਹ ਆਦਮੀ ਉਸ ਦੀ ਗੱਲ ਸੁਣ ਕੇ ਬਹੁਤ ਉਦਾਸ ਹੋਇਆ ਅਤੇ ਦੁਖੀ ਹੋ ਕੇ ਚਲਾ ਗਿਆ ਕਿਉਂਕਿ ਉਸ ਕੋਲ ਬਹੁਤ ਧਨ-ਦੌਲਤ ਸੀ।+
-
-
ਲੂਕਾ 18:18-23ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
18 ਯਹੂਦੀਆਂ ਦੇ ਇਕ ਆਗੂ ਨੇ ਉਸ ਨੂੰ ਪੁੱਛਿਆ: “ਚੰਗੇ ਗੁਰੂ ਜੀ, ਮੈਂ ਹਮੇਸ਼ਾ ਦੀ ਜ਼ਿੰਦਗੀ ਪਾਉਣ ਲਈ ਕੀ ਕਰਾਂ?”+ 19 ਯਿਸੂ ਨੇ ਉਸ ਨੂੰ ਕਿਹਾ: “ਤੂੰ ਮੈਨੂੰ ਚੰਗਾ ਕਿਉਂ ਕਹਿੰਦਾ ਹੈਂ? ਪਰਮੇਸ਼ੁਰ ਤੋਂ ਇਲਾਵਾ ਹੋਰ ਕੋਈ ਚੰਗਾ ਨਹੀਂ।+ 20 ਤੈਨੂੰ ਇਹ ਹੁਕਮ ਤਾਂ ਪਤਾ ਹੋਣੇ: ‘ਤੂੰ ਹਰਾਮਕਾਰੀ ਨਾ ਕਰ,+ ਤੂੰ ਖ਼ੂਨ ਨਾ ਕਰ,+ ਤੂੰ ਚੋਰੀ ਨਾ ਕਰ,+ ਤੂੰ ਝੂਠੀ ਗਵਾਹੀ ਨਾ ਦੇ,+ ਤੂੰ ਆਪਣੇ ਮਾਤਾ-ਪਿਤਾ ਦਾ ਆਦਰ ਕਰ।’”+ 21 ਫਿਰ ਉਸ ਅਧਿਕਾਰੀ ਨੇ ਕਿਹਾ: “ਮੈਂ ਜਵਾਨੀ ਤੋਂ ਹੀ ਇਨ੍ਹਾਂ ਸਾਰੇ ਹੁਕਮਾਂ ਨੂੰ ਮੰਨਦਾ ਆਇਆ ਹਾਂ।” 22 ਇਹ ਸੁਣ ਕੇ ਯਿਸੂ ਨੇ ਉਸ ਨੂੰ ਕਿਹਾ: “ਪਰ ਤੇਰੇ ਵਿਚ ਇਕ ਗੱਲ ਦੀ ਘਾਟ ਹੈ: ਆਪਣਾ ਸਾਰਾ ਕੁਝ ਵੇਚ ਦੇ ਅਤੇ ਪੈਸਾ ਗ਼ਰੀਬਾਂ ਵਿਚ ਵੰਡ ਦੇ, ਤਾਂ ਤੈਨੂੰ ਸਵਰਗ ਵਿਚ ਖ਼ਜ਼ਾਨਾ ਮਿਲੇਗਾ ਅਤੇ ਆ ਕੇ ਮੇਰਾ ਚੇਲਾ ਬਣ ਜਾ।”+ 23 ਜਦ ਉਸ ਨੇ ਇਹ ਗੱਲ ਸੁਣੀ, ਤਾਂ ਉਹ ਆਦਮੀ ਬਹੁਤ ਉਦਾਸ ਹੋ ਗਿਆ ਕਿਉਂਕਿ ਉਹ ਬਹੁਤ ਅਮੀਰ ਸੀ।+
-