-
ਮਰਕੁਸ 12:13-17ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
13 ਫਿਰ ਉਨ੍ਹਾਂ ਨੇ ਕੁਝ ਫ਼ਰੀਸੀਆਂ ਅਤੇ ਹੇਰੋਦੀਆਂ ਨੂੰ ਯਿਸੂ ਕੋਲ ਭੇਜਿਆ ਤਾਂਕਿ ਉਹ ਉਸ ਨੂੰ ਉਸ ਦੀਆਂ ਗੱਲਾਂ ਵਿਚ ਫਸਾਉਣ।+ 14 ਉਨ੍ਹਾਂ ਨੇ ਉਸ ਕੋਲ ਆ ਕੇ ਕਿਹਾ: “ਗੁਰੂ ਜੀ, ਅਸੀਂ ਜਾਣਦੇ ਹਾਂ ਕਿ ਤੂੰ ਸੱਚ ਬੋਲਦਾ ਹੈਂ ਅਤੇ ਤੂੰ ਇਨਸਾਨਾਂ ਨੂੰ ਖ਼ੁਸ਼ ਕਰਨ ਦੀ ਕੋਸ਼ਿਸ਼ ਨਹੀਂ ਕਰਦਾ ਕਿਉਂਕਿ ਤੂੰ ਕਿਸੇ ਦਾ ਰੁਤਬਾ ਜਾਂ ਬਾਹਰੀ ਰੂਪ ਨਹੀਂ ਦੇਖਦਾ, ਸਗੋਂ ਤੂੰ ਪਰਮੇਸ਼ੁਰ ਦੇ ਰਾਹ ਬਾਰੇ ਸੱਚ-ਸੱਚ ਸਿਖਾਉਂਦਾ ਹੈਂ। ਕੀ ਰਾਜੇ* ਨੂੰ ਟੈਕਸ ਦੇਣਾ ਜਾਇਜ਼ ਹੈ ਜਾਂ ਨਹੀਂ? 15 ਅਸੀਂ ਦੇਈਏ ਜਾਂ ਨਾ ਦੇਈਏ?” ਉਨ੍ਹਾਂ ਦੀ ਮੱਕਾਰੀ ਨੂੰ ਭਾਂਪਦੇ ਹੋਏ ਉਸ ਨੇ ਕਿਹਾ: “ਤੁਸੀਂ ਕਿਉਂ ਮੈਨੂੰ ਅਜ਼ਮਾ ਰਹੇ ਹੋ? ਮੈਨੂੰ ਇਕ ਦੀਨਾਰ* ਲਿਆ ਕੇ ਦਿਖਾਓ।” 16 ਉਨ੍ਹਾਂ ਨੇ ਉਸ ਨੂੰ ਦੀਨਾਰ ਲਿਆ ਕੇ ਦਿੱਤਾ ਅਤੇ ਉਸ ਨੇ ਉਨ੍ਹਾਂ ਨੂੰ ਪੁੱਛਿਆ: “ਇਸ ʼਤੇ ਕਿਸ ਦੀ ਸ਼ਕਲ ਅਤੇ ਕਿਸ ਦੇ ਨਾਂ ਦੀ ਛਾਪ ਹੈ?” ਉਨ੍ਹਾਂ ਨੇ ਕਿਹਾ: “ਰਾਜੇ ਦੀ।” 17 ਫਿਰ ਯਿਸੂ ਨੇ ਕਿਹਾ: “ਰਾਜੇ* ਦੀਆਂ ਚੀਜ਼ਾਂ ਰਾਜੇ ਨੂੰ ਦਿਓ,+ ਪਰ ਪਰਮੇਸ਼ੁਰ ਦੀਆਂ ਚੀਜ਼ਾਂ ਪਰਮੇਸ਼ੁਰ ਨੂੰ ਦਿਓ।”+ ਇਹ ਸੁਣ ਕੇ ਉਹ ਹੈਰਾਨ ਰਹਿ ਗਏ।
-
-
ਲੂਕਾ 20:20-26ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
20 ਉਹ ਉਸ ਨੂੰ ਫਸਾਉਣ ਲਈ ਮੌਕੇ ਦੀ ਭਾਲ ਵਿਚ ਸਨ। ਫਿਰ ਉਨ੍ਹਾਂ ਨੇ ਕੁਝ ਬੰਦਿਆਂ ਨੂੰ ਚੋਰੀ-ਛਿਪੇ ਪੈਸੇ ਦੇ ਕੇ ਘੱਲਿਆ ਕਿ ਉਹ ਨੇਕ ਹੋਣ ਦਾ ਦਿਖਾਵਾ ਕਰਨ ਅਤੇ ਉਸ ਨੂੰ ਉਸ ਦੀਆਂ ਗੱਲਾਂ ਵਿਚ ਫਸਾ ਕੇ+ ਸਰਕਾਰ ਅਤੇ ਰਾਜਪਾਲ ਦੇ ਅਧਿਕਾਰ ਦੇ ਹਵਾਲੇ ਕਰ ਦੇਣ। 21 ਉਨ੍ਹਾਂ ਬੰਦਿਆਂ ਨੇ ਉਸ ਨੂੰ ਪੁੱਛਿਆ: “ਗੁਰੂ ਜੀ, ਅਸੀਂ ਜਾਣਦੇ ਹਾਂ ਕਿ ਤੂੰ ਜੋ ਵੀ ਕਹਿੰਦਾ ਅਤੇ ਸਿਖਾਉਂਦਾ ਹੈਂ, ਉਹ ਬਿਲਕੁਲ ਸਹੀ ਹੁੰਦਾ ਹੈ ਅਤੇ ਤੂੰ ਕਿਸੇ ਨਾਲ ਪੱਖਪਾਤ ਨਹੀਂ ਕਰਦਾ, ਸਗੋਂ ਤੂੰ ਪਰਮੇਸ਼ੁਰ ਦੇ ਰਾਹ ਬਾਰੇ ਸੱਚ-ਸੱਚ ਸਿਖਾਉਂਦਾ ਹੈਂ: 22 ਕੀ ਸਾਡੇ ਲਈ ਰਾਜੇ* ਨੂੰ ਟੈਕਸ ਦੇਣਾ ਜਾਇਜ਼ ਹੈ ਜਾਂ ਨਹੀਂ?” 23 ਉਨ੍ਹਾਂ ਦੀ ਮੱਕਾਰੀ ਨੂੰ ਭਾਂਪਦੇ ਹੋਏ ਉਸ ਨੇ ਕਿਹਾ: 24 “ਮੈਨੂੰ ਇਕ ਦੀਨਾਰ* ਦਿਖਾਓ। ਇਸ ʼਤੇ ਕਿਸ ਦੀ ਸ਼ਕਲ ਅਤੇ ਕਿਸ ਦੇ ਨਾਂ ਦੀ ਛਾਪ ਹੈ?” ਉਨ੍ਹਾਂ ਨੇ ਕਿਹਾ: “ਰਾਜੇ ਦੀ।” 25 ਉਸ ਨੇ ਉਨ੍ਹਾਂ ਨੂੰ ਕਿਹਾ: “ਤਾਂ ਫਿਰ, ਰਾਜੇ ਦੀਆਂ ਚੀਜ਼ਾਂ ਰਾਜੇ ਨੂੰ ਦਿਓ,+ ਪਰ ਪਰਮੇਸ਼ੁਰ ਦੀਆਂ ਚੀਜ਼ਾਂ ਪਰਮੇਸ਼ੁਰ ਨੂੰ ਦਿਓ।”+ 26 ਇਸ ਤਰ੍ਹਾਂ ਉਹ ਉਸ ਨੂੰ ਲੋਕਾਂ ਸਾਮ੍ਹਣੇ ਉਸ ਦੀਆਂ ਗੱਲਾਂ ਵਿਚ ਫਸਾ ਨਾ ਸਕੇ, ਸਗੋਂ ਉਸ ਦਾ ਜਵਾਬ ਸੁਣ ਕੇ ਉਹ ਇੰਨੇ ਹੈਰਾਨ ਹੋਏ ਕਿ ਉਨ੍ਹਾਂ ਨੇ ਹੋਰ ਕੁਝ ਨਹੀਂ ਕਿਹਾ।
-