ਮੱਤੀ 9:35 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 35 ਫਿਰ ਯਿਸੂ ਸਾਰੇ ਸ਼ਹਿਰਾਂ ਤੇ ਪਿੰਡਾਂ ਵਿਚ ਗਿਆ ਅਤੇ ਉਸ ਨੇ ਉਨ੍ਹਾਂ ਦੇ ਸਭਾ ਘਰਾਂ ਵਿਚ ਸਿੱਖਿਆ ਦਿੱਤੀ ਅਤੇ ਰਾਜ ਦੀ ਖ਼ੁਸ਼ ਖ਼ਬਰੀ ਦਾ ਪ੍ਰਚਾਰ ਕੀਤਾ ਅਤੇ ਲੋਕਾਂ ਦੀ ਹਰ ਤਰ੍ਹਾਂ ਦੀ ਬੀਮਾਰੀ ਤੇ ਸਰੀਰ ਦੀ ਕਮਜ਼ੋਰੀ ਨੂੰ ਠੀਕ ਕੀਤਾ।+ ਮੱਤੀ 28:19, 20 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 19 ਇਸ ਲਈ ਜਾਓ ਅਤੇ ਸਾਰੀਆਂ ਕੌਮਾਂ ਦੇ ਲੋਕਾਂ ਨੂੰ ਚੇਲੇ ਬਣਾਓ+ ਅਤੇ ਉਨ੍ਹਾਂ ਨੂੰ ਪਿਤਾ ਦੇ ਨਾਂ ʼਤੇ, ਪੁੱਤਰ ਦੇ ਨਾਂ ʼਤੇ ਅਤੇ ਪਵਿੱਤਰ ਸ਼ਕਤੀ ਦੇ ਨਾਂ ʼਤੇ ਬਪਤਿਸਮਾ ਦਿਓ+ 20 ਅਤੇ ਉਨ੍ਹਾਂ ਨੂੰ ਸਾਰੇ ਹੁਕਮਾਂ ਦੀ ਪਾਲਣਾ ਕਰਨੀ ਸਿਖਾਓ ਜਿਹੜੇ ਹੁਕਮ ਮੈਂ ਤੁਹਾਨੂੰ ਦਿੱਤੇ ਹਨ।+ ਅਤੇ ਦੇਖੋ! ਮੈਂ ਯੁਗ* ਦੇ ਆਖ਼ਰੀ ਸਮੇਂ+ ਤਕ ਹਰ ਵੇਲੇ ਤੁਹਾਡੇ ਨਾਲ ਰਹਾਂਗਾ।” ਮਰਕੁਸ 13:10 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 10 ਨਾਲੇ ਇਹ ਵੀ ਜ਼ਰੂਰੀ ਹੈ ਕਿ ਪਹਿਲਾਂ ਸਾਰੀਆਂ ਕੌਮਾਂ ਵਿਚ ਖ਼ੁਸ਼ ਖ਼ਬਰੀ ਦਾ ਪ੍ਰਚਾਰ ਕੀਤਾ ਜਾਵੇ।+ ਪ੍ਰਕਾਸ਼ ਦੀ ਕਿਤਾਬ 14:6 ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ 6 ਮੈਂ ਇਕ ਹੋਰ ਦੂਤ ਨੂੰ ਆਕਾਸ਼ ਵਿਚ* ਉੱਡਦਿਆਂ ਦੇਖਿਆ ਜਿਸ ਕੋਲ ਹਮੇਸ਼ਾ ਕਾਇਮ ਰਹਿਣ ਵਾਲੀ ਖ਼ੁਸ਼ ਖ਼ਬਰੀ ਸੀ। ਉਹ ਧਰਤੀ ਦੇ ਵਾਸੀਆਂ ਨੂੰ ਯਾਨੀ ਹਰ ਕੌਮ, ਹਰ ਕਬੀਲੇ, ਹਰ ਭਾਸ਼ਾ* ਬੋਲਣ ਵਾਲੇ ਅਤੇ ਹਰ ਨਸਲ ਦੇ ਲੋਕਾਂ ਨੂੰ ਇਹ ਖ਼ੁਸ਼ ਖ਼ਬਰੀ ਸੁਣਾ ਰਿਹਾ ਸੀ।+
35 ਫਿਰ ਯਿਸੂ ਸਾਰੇ ਸ਼ਹਿਰਾਂ ਤੇ ਪਿੰਡਾਂ ਵਿਚ ਗਿਆ ਅਤੇ ਉਸ ਨੇ ਉਨ੍ਹਾਂ ਦੇ ਸਭਾ ਘਰਾਂ ਵਿਚ ਸਿੱਖਿਆ ਦਿੱਤੀ ਅਤੇ ਰਾਜ ਦੀ ਖ਼ੁਸ਼ ਖ਼ਬਰੀ ਦਾ ਪ੍ਰਚਾਰ ਕੀਤਾ ਅਤੇ ਲੋਕਾਂ ਦੀ ਹਰ ਤਰ੍ਹਾਂ ਦੀ ਬੀਮਾਰੀ ਤੇ ਸਰੀਰ ਦੀ ਕਮਜ਼ੋਰੀ ਨੂੰ ਠੀਕ ਕੀਤਾ।+
19 ਇਸ ਲਈ ਜਾਓ ਅਤੇ ਸਾਰੀਆਂ ਕੌਮਾਂ ਦੇ ਲੋਕਾਂ ਨੂੰ ਚੇਲੇ ਬਣਾਓ+ ਅਤੇ ਉਨ੍ਹਾਂ ਨੂੰ ਪਿਤਾ ਦੇ ਨਾਂ ʼਤੇ, ਪੁੱਤਰ ਦੇ ਨਾਂ ʼਤੇ ਅਤੇ ਪਵਿੱਤਰ ਸ਼ਕਤੀ ਦੇ ਨਾਂ ʼਤੇ ਬਪਤਿਸਮਾ ਦਿਓ+ 20 ਅਤੇ ਉਨ੍ਹਾਂ ਨੂੰ ਸਾਰੇ ਹੁਕਮਾਂ ਦੀ ਪਾਲਣਾ ਕਰਨੀ ਸਿਖਾਓ ਜਿਹੜੇ ਹੁਕਮ ਮੈਂ ਤੁਹਾਨੂੰ ਦਿੱਤੇ ਹਨ।+ ਅਤੇ ਦੇਖੋ! ਮੈਂ ਯੁਗ* ਦੇ ਆਖ਼ਰੀ ਸਮੇਂ+ ਤਕ ਹਰ ਵੇਲੇ ਤੁਹਾਡੇ ਨਾਲ ਰਹਾਂਗਾ।”
6 ਮੈਂ ਇਕ ਹੋਰ ਦੂਤ ਨੂੰ ਆਕਾਸ਼ ਵਿਚ* ਉੱਡਦਿਆਂ ਦੇਖਿਆ ਜਿਸ ਕੋਲ ਹਮੇਸ਼ਾ ਕਾਇਮ ਰਹਿਣ ਵਾਲੀ ਖ਼ੁਸ਼ ਖ਼ਬਰੀ ਸੀ। ਉਹ ਧਰਤੀ ਦੇ ਵਾਸੀਆਂ ਨੂੰ ਯਾਨੀ ਹਰ ਕੌਮ, ਹਰ ਕਬੀਲੇ, ਹਰ ਭਾਸ਼ਾ* ਬੋਲਣ ਵਾਲੇ ਅਤੇ ਹਰ ਨਸਲ ਦੇ ਲੋਕਾਂ ਨੂੰ ਇਹ ਖ਼ੁਸ਼ ਖ਼ਬਰੀ ਸੁਣਾ ਰਿਹਾ ਸੀ।+