21 ਫਿਰ ਉਸ ਨੇ ਚੇਲਿਆਂ ਨੂੰ ਸਖ਼ਤੀ ਨਾਲ ਵਰਜਿਆ ਕਿ ਉਹ ਇਸ ਬਾਰੇ ਕਿਸੇ ਨੂੰ ਨਾ ਦੱਸਣ+ 22 ਅਤੇ ਕਿਹਾ: “ਮਨੁੱਖ ਦੇ ਪੁੱਤਰ ਨੂੰ ਬਹੁਤ ਅਤਿਆਚਾਰ ਸਹਿਣੇ ਪੈਣਗੇ ਅਤੇ ਬਜ਼ੁਰਗ, ਮੁੱਖ ਪੁਜਾਰੀ ਤੇ ਗ੍ਰੰਥੀ ਉਸ ਨੂੰ ਕਬੂਲ ਨਹੀਂ ਕਰਨਗੇ ਅਤੇ ਉਸ ਨੂੰ ਜਾਨੋਂ ਮਾਰਿਆ ਜਾਵੇਗਾ,+ ਪਰ ਉਸ ਨੂੰ ਤੀਜੇ ਦਿਨ ਜੀਉਂਦਾ ਕੀਤਾ ਜਾਵੇਗਾ।”+