-
ਮੱਤੀ 27:11-14ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
11 ਹੁਣ ਯਿਸੂ ਪਿਲਾਤੁਸ ਦੇ ਸਾਮ੍ਹਣੇ ਖੜ੍ਹਾ ਸੀ ਅਤੇ ਉਸ ਨੇ ਯਿਸੂ ਨੂੰ ਪੁੱਛਿਆ: “ਕੀ ਤੂੰ ਯਹੂਦੀਆਂ ਦਾ ਰਾਜਾ ਹੈਂ?” ਯਿਸੂ ਨੇ ਜਵਾਬ ਦਿੱਤਾ: “ਤੂੰ ਆਪੇ ਕਹਿ ਰਿਹਾ ਹੈਂ।”+ 12 ਪਰ ਜਦੋਂ ਮੁੱਖ ਪੁਜਾਰੀ ਅਤੇ ਬਜ਼ੁਰਗ ਉਸ ਉੱਤੇ ਇਲਜ਼ਾਮ ਲਾ ਰਹੇ ਸਨ, ਤਾਂ ਉਸ ਨੇ ਕੋਈ ਜਵਾਬ ਨਾ ਦਿੱਤਾ।+ 13 ਫਿਰ ਪਿਲਾਤੁਸ ਨੇ ਉਸ ਨੂੰ ਪੁੱਛਿਆ: “ਕੀ ਤੈਨੂੰ ਸੁਣਾਈ ਨਹੀਂ ਦਿੰਦਾ, ਉਹ ਤੇਰੇ ਖ਼ਿਲਾਫ਼ ਕਿੰਨਾ ਕੁਝ ਕਹਿ ਰਹੇ ਹਨ?” 14 ਫਿਰ ਵੀ ਉਸ ਨੇ ਉਸ ਨੂੰ ਕੋਈ ਜਵਾਬ ਨਾ ਦਿੱਤਾ ਜਿਸ ਕਰਕੇ ਪਿਲਾਤੁਸ ਨੂੰ ਬਹੁਤ ਹੈਰਾਨੀ ਹੋਈ।
-