-
ਮੱਤੀ 27:20-23ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
20 ਪਰ ਮੁੱਖ ਪੁਜਾਰੀਆਂ ਅਤੇ ਬਜ਼ੁਰਗਾਂ ਨੇ ਲੋਕਾਂ ਨੂੰ ਉਕਸਾਇਆ ਕਿ ਉਹ ਬਰਬਾਸ ਨੂੰ ਰਿਹਾ ਕਰਨ ਦੀ ਮੰਗ ਕਰਨ,+ ਪਰ ਯਿਸੂ ਨੂੰ ਜਾਨੋਂ ਮਾਰਨ ਦੀ।+ 21 ਪਿਲਾਤੁਸ ਨੇ ਉਨ੍ਹਾਂ ਨੂੰ ਜਵਾਬ ਦਿੰਦੇ ਹੋਏ ਕਿਹਾ: “ਮੈਂ ਤੁਹਾਡੇ ਲਈ ਇਨ੍ਹਾਂ ਦੋਹਾਂ ਵਿੱਚੋਂ ਕਿਸ ਨੂੰ ਰਿਹਾ ਕਰਾਂ?” ਉਨ੍ਹਾਂ ਨੇ ਕਿਹਾ: “ਬਰਬਾਸ ਨੂੰ।” 22 ਪਿਲਾਤੁਸ ਨੇ ਉਨ੍ਹਾਂ ਨੂੰ ਕਿਹਾ: “ਤਾਂ ਫਿਰ ਯਿਸੂ ਜਿਹੜਾ ਮਸੀਹ ਕਹਾਉਂਦਾ ਹੈ, ਮੈਂ ਉਸ ਨਾਲ ਕੀ ਕਰਾਂ?” ਉਨ੍ਹਾਂ ਸਾਰਿਆਂ ਨੇ ਕਿਹਾ: “ਉਸ ਨੂੰ ਸੂਲ਼ੀ ʼਤੇ ਟੰਗ ਦਿਓ!”+ 23 ਪਿਲਾਤੁਸ ਨੇ ਕਿਹਾ: “ਪਰ ਕਿਉਂ? ਉਸ ਨੇ ਕੀ ਬੁਰਾ ਕੰਮ ਕੀਤਾ ਹੈ?” ਪਰ ਉਹ ਹੋਰ ਵੀ ਉੱਚੀ-ਉੱਚੀ ਕਹਿਣ ਲੱਗੇ: “ਉਸ ਨੂੰ ਸੂਲ਼ੀ ʼਤੇ ਟੰਗ ਦਿਓ!”+
-