9 ਤੂੰ ਛੇ ਦਿਨ ਮਿਹਨਤ ਕਰ ਅਤੇ ਆਪਣੇ ਸਾਰੇ ਕੰਮ-ਧੰਦੇ ਕਰ।+ 10 ਪਰ ਸੱਤਵੇਂ ਦਿਨ ਤੇਰੇ ਪਰਮੇਸ਼ੁਰ ਯਹੋਵਾਹ ਦਾ ਸਬਤ ਹੈ। ਤੂੰ ਉਸ ਦਿਨ ਕੋਈ ਕੰਮ-ਕਾਰ ਨਾ ਕਰ, ਨਾ ਤੂੰ, ਨਾ ਤੇਰਾ ਪੁੱਤਰ, ਨਾ ਤੇਰੀ ਧੀ, ਨਾ ਤੇਰਾ ਦਾਸ, ਨਾ ਤੇਰੀ ਦਾਸੀ, ਨਾ ਤੇਰਾ ਪਾਲਤੂ ਪਸ਼ੂ ਅਤੇ ਨਾ ਹੀ ਤੇਰੇ ਸ਼ਹਿਰਾਂ ਵਿਚ ਰਹਿੰਦਾ ਕੋਈ ਵੀ ਪਰਦੇਸੀ ਕੰਮ ਕਰੇ।+