7 “ਦੂਸਰਿਆਂ ਵਿਚ ਨੁਕਸ ਕੱਢਣੇ ਛੱਡ ਦਿਓ,+ ਤਾਂ ਤੁਹਾਡੇ ਵਿਚ ਵੀ ਨੁਕਸ ਨਹੀਂ ਕੱਢੇ ਜਾਣਗੇ; 2 ਕਿਉਂਕਿ ਜਿਸ ਆਧਾਰ ʼਤੇ ਤੁਸੀਂ ਦੂਸਰਿਆਂ ʼਤੇ ਦੋਸ਼ ਲਾਉਂਦੇ ਹੋ, ਉਸੇ ਆਧਾਰ ʼਤੇ ਤੁਹਾਡੇ ʼਤੇ ਵੀ ਦੋਸ਼ ਲਾਇਆ ਜਾਵੇਗਾ;+ ਜਿਸ ਮਾਪ ਨਾਲ ਤੁਸੀਂ ਦੂਸਰਿਆਂ ਨੂੰ ਮਾਪ ਕੇ ਦਿੰਦੇ ਹੋ, ਉਸੇ ਮਾਪ ਨਾਲ ਉਹ ਤੁਹਾਨੂੰ ਵੀ ਮਾਪ ਕੇ ਦੇਣਗੇ।+