-
ਮੱਤੀ 20:17-19ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
17 ਜਦ ਉਹ ਯਰੂਸ਼ਲਮ ਨੂੰ ਜਾ ਰਹੇ ਸਨ, ਤਾਂ ਰਾਹ ਵਿਚ ਯਿਸੂ ਨੇ ਆਪਣੇ 12 ਚੇਲਿਆਂ ਨੂੰ ਇਕ ਪਾਸੇ ਲੈ ਜਾ ਕੇ ਦੱਸਿਆ:+ 18 “ਦੇਖੋ! ਅਸੀਂ ਯਰੂਸ਼ਲਮ ਨੂੰ ਜਾ ਰਹੇ ਹਾਂ, ਉੱਥੇ ਮਨੁੱਖ ਦੇ ਪੁੱਤਰ ਨੂੰ ਮੁੱਖ ਪੁਜਾਰੀਆਂ ਅਤੇ ਗ੍ਰੰਥੀਆਂ ਦੇ ਹਵਾਲੇ ਕੀਤਾ ਜਾਵੇਗਾ। ਉਹ ਉਸ ਨੂੰ ਮੌਤ ਦੀ ਸਜ਼ਾ ਸੁਣਾਉਣਗੇ+ 19 ਅਤੇ ਉਹ ਉਸ ਨੂੰ ਗ਼ੈਰ-ਯਹੂਦੀ ਲੋਕਾਂ ਦੇ ਹਵਾਲੇ ਕਰਨਗੇ ਅਤੇ ਲੋਕ ਉਸ ਦਾ ਮਜ਼ਾਕ ਉਡਾਉਣਗੇ, ਉਸ ਨੂੰ ਕੋਰੜੇ ਮਾਰਨਗੇ ਅਤੇ ਸੂਲ਼ੀ ਉੱਤੇ ਟੰਗ ਦੇਣਗੇ;+ ਅਤੇ ਉਸ ਨੂੰ ਤੀਜੇ ਦਿਨ ਜੀਉਂਦਾ ਕੀਤਾ ਜਾਵੇਗਾ।”+
-
-
ਮਰਕੁਸ 10:32-34ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
32 ਹੁਣ ਉਹ ਯਰੂਸ਼ਲਮ ਨੂੰ ਜਾਂਦੇ ਰਾਹ ʼਤੇ ਜਾ ਰਹੇ ਸਨ। ਯਿਸੂ ਚੇਲਿਆਂ ਦੇ ਅੱਗੇ-ਅੱਗੇ ਜਾ ਰਿਹਾ ਸੀ ਅਤੇ ਚੇਲਿਆਂ ਨੂੰ ਹੈਰਾਨੀ ਹੋ ਰਹੀ ਸੀ, ਪਰ ਪਿੱਛੇ-ਪਿੱਛੇ ਆ ਰਹੇ ਹੋਰ ਲੋਕ ਡਰਨ ਲੱਗ ਪਏ। ਉਹ 12 ਰਸੂਲਾਂ ਨੂੰ ਦੁਬਾਰਾ ਇਕ ਪਾਸੇ ਲੈ ਗਿਆ ਅਤੇ ਉਨ੍ਹਾਂ ਨੂੰ ਦੱਸਣ ਲੱਗਾ ਕਿ ਉਸ ਨਾਲ ਕੀ-ਕੀ ਹੋਵੇਗਾ:+ 33 “ਦੇਖੋ! ਅਸੀਂ ਯਰੂਸ਼ਲਮ ਨੂੰ ਜਾ ਰਹੇ ਹਾਂ, ਉੱਥੇ ਮਨੁੱਖ ਦੇ ਪੁੱਤਰ ਨੂੰ ਮੁੱਖ ਪੁਜਾਰੀਆਂ ਅਤੇ ਗ੍ਰੰਥੀਆਂ ਦੇ ਹਵਾਲੇ ਕੀਤਾ ਜਾਵੇਗਾ। ਉਹ ਉਸ ਨੂੰ ਮੌਤ ਦੀ ਸਜ਼ਾ ਸੁਣਾਉਣਗੇ ਅਤੇ ਉਸ ਨੂੰ ਗ਼ੈਰ-ਯਹੂਦੀ ਲੋਕਾਂ ਦੇ ਹਵਾਲੇ ਕਰਨਗੇ 34 ਅਤੇ ਉਹ ਉਸ ਦਾ ਮਜ਼ਾਕ ਉਡਾਉਣਗੇ, ਉਸ ਉੱਤੇ ਥੁੱਕਣਗੇ, ਉਸ ਨੂੰ ਕੋਰੜੇ ਮਾਰਨਗੇ ਤੇ ਜਾਨੋਂ ਮਾਰ ਦੇਣਗੇ, ਪਰ ਉਹ ਤਿੰਨਾਂ ਦਿਨਾਂ ਬਾਅਦ ਦੁਬਾਰਾ ਜੀਉਂਦਾ ਹੋ ਜਾਵੇਗਾ।”+
-