15 ਫਿਰ ਉਹ ਯਰੂਸ਼ਲਮ ਵਿਚ ਆਏ। ਉੱਥੇ ਯਿਸੂ ਮੰਦਰ ਵਿਚ ਗਿਆ ਅਤੇ ਉਹ ਮੰਦਰ ਵਿਚ ਚੀਜ਼ਾਂ ਵੇਚਣ ਅਤੇ ਖ਼ਰੀਦਣ ਵਾਲੇ ਲੋਕਾਂ ਨੂੰ ਬਾਹਰ ਕੱਢਣ ਲੱਗਾ ਅਤੇ ਪੈਸੇ ਬਦਲਣ ਵਾਲੇ ਦਲਾਲਾਂ ਦੇ ਮੇਜ਼ ਅਤੇ ਕਬੂਤਰ ਵੇਚਣ ਵਾਲਿਆਂ ਦੇ ਬੈਂਚ ਉਲਟਾ ਦਿੱਤੇ+ 16 ਅਤੇ ਉਸ ਨੇ ਕਿਸੇ ਨੂੰ ਕੋਈ ਵੀ ਚੀਜ਼ ਲੈ ਕੇ ਮੰਦਰ ਵਿੱਚੋਂ ਦੀ ਲੰਘਣ ਨਾ ਦਿੱਤਾ।