-
ਮੱਤੀ 20:25-27ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
25 ਪਰ ਯਿਸੂ ਨੇ ਉਨ੍ਹਾਂ ਨੂੰ ਆਪਣੇ ਕੋਲ ਬੁਲਾ ਕੇ ਕਿਹਾ: “ਤੁਸੀਂ ਜਾਣਦੇ ਹੋ ਕਿ ਦੁਨੀਆਂ ਦੇ ਹਾਕਮ ਲੋਕਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਦੁਨੀਆਂ ਦੇ ਵੱਡੇ-ਵੱਡੇ ਲੋਕ ਉਨ੍ਹਾਂ ਨੂੰ ਦਬਾ ਕੇ ਰੱਖਦੇ ਹਨ।+ 26 ਪਰ ਤੁਹਾਨੂੰ ਇੱਦਾਂ ਨਹੀਂ ਕਰਨਾ ਚਾਹੀਦਾ;+ ਸਗੋਂ ਤੁਹਾਡੇ ਵਿੱਚੋਂ ਜਿਹੜਾ ਵੱਡਾ ਬਣਨਾ ਚਾਹੁੰਦਾ ਹੈ, ਉਹ ਤੁਹਾਡਾ ਸੇਵਕ ਬਣੇ+ 27 ਅਤੇ ਜਿਹੜਾ ਤੁਹਾਡੇ ਵਿੱਚੋਂ ਮੋਹਰੀ ਬਣਨਾ ਚਾਹੁੰਦਾ ਹੈ ਉਹ ਤੁਹਾਡਾ ਨੌਕਰ ਬਣੇ।+
-
-
ਮਰਕੁਸ 10:42-44ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
42 ਪਰ ਯਿਸੂ ਨੇ ਉਨ੍ਹਾਂ ਨੂੰ ਆਪਣੇ ਕੋਲ ਬੁਲਾ ਕੇ ਕਿਹਾ: “ਤੁਸੀਂ ਜਾਣਦੇ ਹੋ ਕਿ ਜਿਨ੍ਹਾਂ ਨੂੰ ਦੁਨੀਆਂ ਦੇ ਰਾਜੇ ਸਮਝਿਆ ਜਾਂਦਾ ਹੈ, ਉਹ ਲੋਕਾਂ ਉੱਤੇ ਹੁਕਮ ਚਲਾਉਂਦੇ ਹਨ ਅਤੇ ਦੁਨੀਆਂ ਦੇ ਵੱਡੇ-ਵੱਡੇ ਲੋਕ ਉਨ੍ਹਾਂ ਨੂੰ ਦਬਾ ਕੇ ਰੱਖਦੇ ਹਨ।+ 43 ਪਰ ਤੁਹਾਨੂੰ ਇੱਦਾਂ ਨਹੀਂ ਕਰਨਾ ਚਾਹੀਦਾ; ਸਗੋਂ ਤੁਹਾਡੇ ਵਿੱਚੋਂ ਜਿਹੜਾ ਵੱਡਾ ਬਣਨਾ ਚਾਹੁੰਦਾ ਹੈ, ਉਹ ਤੁਹਾਡਾ ਸੇਵਕ ਬਣੇ+ 44 ਅਤੇ ਜਿਹੜਾ ਤੁਹਾਡੇ ਵਿੱਚੋਂ ਮੋਹਰੀ ਬਣਨਾ ਚਾਹੁੰਦਾ ਹੈ ਉਹ ਸਾਰਿਆਂ ਦਾ ਨੌਕਰ ਬਣੇ।
-