-
ਮੱਤੀ 14:14-17ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
14 ਜਦ ਉਹ ਕਿਸ਼ਤੀ ਤੋਂ ਉੱਤਰਿਆ, ਤਾਂ ਉਸ ਨੇ ਵੱਡੀ ਭੀੜ ਦੇਖੀ ਅਤੇ ਉਸ ਨੂੰ ਲੋਕਾਂ ʼਤੇ ਤਰਸ ਆਇਆ+ ਤੇ ਉਸ ਨੇ ਬੀਮਾਰਾਂ ਨੂੰ ਠੀਕ ਕੀਤਾ।+ 15 ਫਿਰ ਸ਼ਾਮ ਹੋ ਜਾਣ ਤੇ ਉਸ ਦੇ ਚੇਲਿਆਂ ਨੇ ਉਸ ਕੋਲ ਆ ਕੇ ਕਿਹਾ: “ਇਹ ਜਗ੍ਹਾ ਉਜਾੜ ਹੈ ਅਤੇ ਦੁਪਹਿਰ ਵੀ ਢਲ਼ ਚੁੱਕੀ ਹੈ; ਲੋਕਾਂ ਨੂੰ ਘੱਲ ਦੇ ਤਾਂਕਿ ਉਹ ਪਿੰਡਾਂ ਵਿਚ ਜਾ ਕੇ ਆਪਣੇ ਖਾਣ ਵਾਸਤੇ ਕੁਝ ਖ਼ਰੀਦ ਲੈਣ।”+ 16 ਪਰ ਯਿਸੂ ਨੇ ਉਨ੍ਹਾਂ ਨੂੰ ਕਿਹਾ: “ਉਨ੍ਹਾਂ ਨੂੰ ਕਿਤੇ ਜਾਣ ਦੀ ਲੋੜ ਨਹੀਂ; ਤੁਸੀਂ ਹੀ ਉਨ੍ਹਾਂ ਨੂੰ ਕੁਝ ਖਾਣ ਲਈ ਦਿਓ।” 17 ਉਨ੍ਹਾਂ ਨੇ ਉਸ ਨੂੰ ਕਿਹਾ: “ਸਾਡੇ ਕੋਲ ਪੰਜ ਰੋਟੀਆਂ ਤੇ ਦੋ ਮੱਛੀਆਂ ਤੋਂ ਸਿਵਾਇ ਹੋਰ ਕੁਝ ਨਹੀਂ ਹੈ।”
-
-
ਮਰਕੁਸ 6:35-38ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
35 ਫਿਰ ਦੁਪਹਿਰੋਂ ਬਾਅਦ ਉਸ ਦੇ ਚੇਲਿਆਂ ਨੇ ਉਸ ਕੋਲ ਆ ਕੇ ਕਿਹਾ: “ਇਹ ਜਗ੍ਹਾ ਉਜਾੜ ਹੈ ਅਤੇ ਦੁਪਹਿਰ ਵੀ ਢਲ਼ ਚੁੱਕੀ ਹੈ।+ 36 ਲੋਕਾਂ ਨੂੰ ਘੱਲ ਦੇ ਤਾਂਕਿ ਉਹ ਆਲੇ-ਦੁਆਲੇ ਦੇ ਪਿੰਡਾਂ ਵਿਚ ਜਾ ਕੇ ਆਪਣੇ ਲਈ ਕੁਝ ਖਾਣਾ ਖ਼ਰੀਦ ਲੈਣ।”+ 37 ਯਿਸੂ ਨੇ ਉਨ੍ਹਾਂ ਨੂੰ ਕਿਹਾ: “ਤੁਸੀਂ ਹੀ ਉਨ੍ਹਾਂ ਨੂੰ ਕੁਝ ਖਾਣ ਲਈ ਦਿਓ।” ਉਨ੍ਹਾਂ ਨੇ ਜਵਾਬ ਦਿੱਤਾ: “ਇੰਨੇ ਸਾਰੇ ਲੋਕਾਂ ਲਈ ਰੋਟੀਆਂ ਖ਼ਰੀਦਣ ਵਾਸਤੇ ਤਾਂ 200 ਦੀਨਾਰ* ਲੱਗਣਗੇ। ਇਹ ਸਾਡੇ ਵੱਸ ਦੀ ਗੱਲ ਨਹੀਂ।”+ 38 ਉਸ ਨੇ ਉਨ੍ਹਾਂ ਨੂੰ ਕਿਹਾ: “ਜਾ ਕੇ ਦੇਖੋ, ਤੁਹਾਡੇ ਕੋਲ ਕਿੰਨੀਆਂ ਰੋਟੀਆਂ ਹਨ।” ਉਨ੍ਹਾਂ ਨੇ ਪਤਾ ਕਰ ਕੇ ਦੱਸਿਆ: “ਪੰਜ ਰੋਟੀਆਂ ਅਤੇ ਦੋ ਮੱਛੀਆਂ।”+
-
-
ਲੂਕਾ 9:12, 13ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
12 ਫਿਰ ਜਦ ਦਿਨ ਢਲ਼ਣ ਲੱਗਾ, ਤਾਂ ਉਸ ਦੇ 12 ਰਸੂਲਾਂ ਨੇ ਆ ਕੇ ਉਸ ਨੂੰ ਕਿਹਾ: “ਲੋਕਾਂ ਨੂੰ ਘੱਲ ਦੇ ਤਾਂਕਿ ਉਹ ਜਾ ਕੇ ਆਲੇ-ਦੁਆਲੇ ਦੇ ਪਿੰਡਾਂ ਵਿਚ ਆਪਣੇ ਰਹਿਣ ਅਤੇ ਖਾਣ ਦਾ ਇੰਤਜ਼ਾਮ ਕਰ ਸਕਣ ਕਿਉਂਕਿ ਆਪਾਂ ਇੱਥੇ ਉਜਾੜ ਥਾਂ ਵਿਚ ਬੈਠੇ ਹਾਂ।”+ 13 ਪਰ ਉਸ ਨੇ ਉਨ੍ਹਾਂ ਨੂੰ ਕਿਹਾ: “ਤੁਸੀਂ ਹੀ ਉਨ੍ਹਾਂ ਨੂੰ ਕੁਝ ਖਾਣ ਲਈ ਦਿਓ।”+ ਉਨ੍ਹਾਂ ਨੇ ਕਿਹਾ: “ਸਾਡੇ ਕੋਲ ਪੰਜ ਰੋਟੀਆਂ ਤੇ ਦੋ ਮੱਛੀਆਂ ਤੋਂ ਸਿਵਾਇ ਹੋਰ ਕੁਝ ਨਹੀਂ ਹੈ, ਜਾਂ ਫਿਰ ਸਾਨੂੰ ਜਾ ਕੇ ਇਨ੍ਹਾਂ ਸਾਰੇ ਲੋਕਾਂ ਲਈ ਖਾਣਾ ਖ਼ਰੀਦਣਾ ਪਵੇਗਾ।”
-