-
ਮੱਤੀ 14:19-21ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
19 ਇਸ ਤੋਂ ਬਾਅਦ ਉਸ ਨੇ ਲੋਕਾਂ ਨੂੰ ਘਾਹ ʼਤੇ ਬੈਠਣ ਲਈ ਕਿਹਾ। ਫਿਰ ਉਸ ਨੇ ਪੰਜ ਰੋਟੀਆਂ ਤੇ ਦੋ ਮੱਛੀਆਂ ਲਈਆਂ ਅਤੇ ਆਕਾਸ਼ ਵੱਲ ਦੇਖ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ+ ਅਤੇ ਰੋਟੀਆਂ ਤੋੜ ਕੇ ਆਪਣੇ ਚੇਲਿਆਂ ਨੂੰ ਦਿੱਤੀਆਂ ਅਤੇ ਉਨ੍ਹਾਂ ਨੇ ਲੋਕਾਂ ਨੂੰ ਵੰਡੀਆਂ। 20 ਉਨ੍ਹਾਂ ਸਾਰਿਆਂ ਨੇ ਰੱਜ ਕੇ ਖਾਧਾ। ਫਿਰ ਉਨ੍ਹਾਂ ਨੇ ਬਚੇ ਹੋਏ ਟੁਕੜੇ ਇਕੱਠੇ ਕੀਤੇ ਜਿਨ੍ਹਾਂ ਨਾਲ 12 ਟੋਕਰੀਆਂ ਭਰ ਗਈਆਂ।+ 21 ਉਦੋਂ ਤੀਵੀਆਂ ਅਤੇ ਬੱਚਿਆਂ ਤੋਂ ਇਲਾਵਾ 5,000 ਆਦਮੀਆਂ ਨੇ ਖਾਣਾ ਖਾਧਾ ਸੀ।+
-
-
ਮਰਕੁਸ 6:39-44ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
39 ਫਿਰ ਉਸ ਨੇ ਸਾਰਿਆਂ ਨੂੰ ਟੋਲੀਆਂ ਬਣਾ ਕੇ ਹਰੇ-ਹਰੇ ਘਾਹ ʼਤੇ ਬੈਠਣ ਲਈ ਕਿਹਾ।+ 40 ਅਤੇ ਉਹ ਸੌ-ਸੌ ਤੇ ਪੰਜਾਹ-ਪੰਜਾਹ ਦੀਆਂ ਟੋਲੀਆਂ ਬਣਾ ਕੇ ਬੈਠ ਗਏ। 41 ਉਸ ਨੇ ਪੰਜ ਰੋਟੀਆਂ ਤੇ ਦੋ ਮੱਛੀਆਂ ਲਈਆਂ ਅਤੇ ਆਕਾਸ਼ ਵੱਲ ਦੇਖ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ।+ ਫਿਰ ਉਸ ਨੇ ਰੋਟੀਆਂ ਤੋੜ ਕੇ ਆਪਣੇ ਚੇਲਿਆਂ ਨੂੰ ਦਿੱਤੀਆਂ ਅਤੇ ਉਨ੍ਹਾਂ ਨੇ ਲੋਕਾਂ ਨੂੰ ਵੰਡੀਆਂ ਅਤੇ ਉਸ ਨੇ ਦੋ ਮੱਛੀਆਂ ਦੇ ਵੀ ਟੁਕੜੇ ਕਰ ਕੇ ਸਾਰਿਆਂ ਨੂੰ ਵੰਡੇ। 42 ਉਨ੍ਹਾਂ ਸਾਰਿਆਂ ਨੇ ਰੱਜ ਕੇ ਖਾਧਾ। 43 ਫਿਰ ਉਨ੍ਹਾਂ ਨੇ ਰੋਟੀਆਂ ਦੇ ਬਚੇ ਹੋਏ ਟੁਕੜੇ ਇਕੱਠੇ ਕੀਤੇ ਜਿਨ੍ਹਾਂ ਨਾਲ 12 ਟੋਕਰੀਆਂ ਭਰ ਗਈਆਂ ਤੇ ਕੁਝ ਮੱਛੀਆਂ ਵੀ ਬਚ ਗਈਆਂ।+ 44 ਉਦੋਂ 5,000 ਆਦਮੀਆਂ ਨੇ ਰੋਟੀਆਂ ਖਾਧੀਆਂ।
-
-
ਲੂਕਾ 9:14-17ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
14 ਉੱਥੇ ਤਕਰੀਬਨ 5,000 ਆਦਮੀ ਸਨ। ਪਰ ਉਸ ਨੇ ਆਪਣੇ ਚੇਲਿਆਂ ਨੂੰ ਕਿਹਾ: “ਲੋਕਾਂ ਨੂੰ 50-50 ਦੀਆਂ ਟੋਲੀਆਂ ਬਣਾ ਕੇ ਬਿਠਾਓ।” 15 ਉਨ੍ਹਾਂ ਨੇ ਇਸੇ ਤਰ੍ਹਾਂ ਕੀਤਾ ਅਤੇ ਸਾਰਿਆਂ ਨੂੰ ਬਿਠਾ ਦਿੱਤਾ। 16 ਉਸ ਨੇ ਪੰਜ ਰੋਟੀਆਂ ਤੇ ਦੋ ਮੱਛੀਆਂ ਲਈਆਂ ਤੇ ਆਕਾਸ਼ ਵੱਲ ਦੇਖ ਕੇ ਪਰਮੇਸ਼ੁਰ ਦਾ ਧੰਨਵਾਦ ਕੀਤਾ। ਫਿਰ ਉਸ ਨੇ ਰੋਟੀਆਂ ਤੋੜ ਕੇ ਆਪਣੇ ਚੇਲਿਆਂ ਨੂੰ ਦਿੱਤੀਆਂ ਤਾਂਕਿ ਉਹ ਲੋਕਾਂ ਨੂੰ ਵੰਡਣ। 17 ਉਨ੍ਹਾਂ ਸਾਰਿਆਂ ਨੇ ਰੱਜ ਕੇ ਖਾਧਾ। ਫਿਰ ਉਨ੍ਹਾਂ ਨੇ ਬਚੇ ਹੋਏ ਟੁਕੜੇ ਇਕੱਠੇ ਕੀਤੇ ਜਿਨ੍ਹਾਂ ਨਾਲ 12 ਟੋਕਰੀਆਂ ਭਰ ਗਈਆਂ।+
-