-
ਮੱਤੀ 26:63-65ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
63 ਪਰ ਯਿਸੂ ਚੁੱਪ ਰਿਹਾ।+ ਇਸ ਲਈ ਮਹਾਂ ਪੁਜਾਰੀ ਨੇ ਉਸ ਨੂੰ ਕਿਹਾ: “ਤੈਨੂੰ ਜੀਉਂਦੇ ਪਰਮੇਸ਼ੁਰ ਦੀ ਸਹੁੰ, ਜੇ ਤੂੰ ਪਰਮੇਸ਼ੁਰ ਦਾ ਪੁੱਤਰ ਅਤੇ ਮਸੀਹ ਹੈਂ, ਤਾਂ ਸਾਨੂੰ ਦੱਸ!”+ 64 ਯਿਸੂ ਨੇ ਉਸ ਨੂੰ ਕਿਹਾ: “ਤੂੰ ਆਪ ਹੀ ਕਹਿ ਦਿੱਤਾ ਹੈ। ਪਰ ਮੈਂ ਤੁਹਾਨੂੰ ਦੱਸਦਾ ਹਾਂ: ਅੱਜ ਤੋਂ ਬਾਅਦ ਤੁਸੀਂ ਮਨੁੱਖ ਦੇ ਪੁੱਤਰ+ ਨੂੰ ਸਰਬਸ਼ਕਤੀਮਾਨ ਦੇ ਸੱਜੇ ਹੱਥ ਬੈਠਾ ਹੋਇਆ+ ਅਤੇ ਆਕਾਸ਼ ਦੇ ਬੱਦਲਾਂ ਉੱਤੇ ਆਉਂਦਾ ਦੇਖੋਗੇ।”+ 65 ਫਿਰ ਮਹਾਂ ਪੁਜਾਰੀ ਨੇ ਆਪਣੇ ਕੱਪੜੇ ਪਾੜੇ ਅਤੇ ਕਿਹਾ: “ਇਸ ਨੇ ਪਰਮੇਸ਼ੁਰ ਦੀ ਨਿੰਦਿਆ ਕੀਤੀ ਹੈ! ਹੁਣ ਸਾਨੂੰ ਹੋਰ ਗਵਾਹਾਂ ਦੀ ਕੀ ਲੋੜ ਹੈ? ਦੇਖੋ! ਤੁਸੀਂ ਆਪ ਸੁਣ ਲਿਆ ਹੈ ਕਿ ਇਸ ਨੇ ਪਰਮੇਸ਼ੁਰ ਦੀ ਨਿੰਦਿਆ ਕੀਤੀ ਹੈ।
-