32 ਇਸੇ ਯਿਸੂ ਨੂੰ ਪਰਮੇਸ਼ੁਰ ਨੇ ਜੀਉਂਦਾ ਕੀਤਾ ਅਤੇ ਅਸੀਂ ਸਾਰੇ ਇਸ ਗੱਲ ਦੇ ਗਵਾਹ ਹਾਂ।+ 33 ਇਸ ਲਈ ਉਸ ਨੂੰ ਪਰਮੇਸ਼ੁਰ ਦੇ ਸੱਜੇ ਹੱਥ ਬੈਠਣ ਦਾ ਮਾਣ ਬਖ਼ਸ਼ਿਆ ਗਿਆ+ ਅਤੇ ਉਸ ਨੂੰ ਪਵਿੱਤਰ ਸ਼ਕਤੀ ਦਿੱਤੀ ਗਈ ਜਿਸ ਦਾ ਵਾਅਦਾ ਪਿਤਾ ਨੇ ਕੀਤਾ ਸੀ। ਉਸ ਨੇ ਇਹ ਪਵਿੱਤਰ ਸ਼ਕਤੀ ਸਾਨੂੰ ਦਿੱਤੀ ਹੈ+ ਜਿਸ ਨੂੰ ਤੁਸੀਂ ਦੇਖਦੇ ਅਤੇ ਸੁਣਦੇ ਹੋ।