-
ਗਲਾਤੀਆਂ 5:19-21ਪਵਿੱਤਰ ਲਿਖਤਾਂ—ਨਵੀਂ ਦੁਨੀਆਂ ਅਨੁਵਾਦ
-
-
19 ਹੁਣ ਸਰੀਰ ਦੇ ਕੰਮ ਸਾਫ਼ ਦੇਖੇ ਜਾ ਸਕਦੇ ਹਨ ਅਤੇ ਇਹ ਕੰਮ ਹਨ: ਹਰਾਮਕਾਰੀ,*+ ਗੰਦ-ਮੰਦ, ਬੇਸ਼ਰਮ* ਹੋ ਕੇ ਗ਼ਲਤ ਕੰਮ ਕਰਨੇ,+ 20 ਮੂਰਤੀ-ਪੂਜਾ, ਜਾਦੂਗਰੀ,*+ ਵੈਰ, ਝਗੜੇ, ਈਰਖਾ, ਗੁੱਸੇ ਵਿਚ ਭੜਕਣਾ, ਮਤਭੇਦ, ਫੁੱਟ, ਧੜੇਬਾਜ਼ੀ, 21 ਖਾਰ ਖਾਣੀ, ਸ਼ਰਾਬੀ ਹੋਣਾ,+ ਪਾਰਟੀਆਂ ਵਿਚ ਰੰਗਰਲੀਆਂ ਮਨਾਉਣੀਆਂ ਅਤੇ ਹੋਰ ਇਹੋ ਜਿਹੇ ਕੰਮ।+ ਮੈਂ ਤੁਹਾਨੂੰ ਇਨ੍ਹਾਂ ਕੰਮਾਂ ਤੋਂ ਖ਼ਬਰਦਾਰ ਕਰ ਰਿਹਾ ਹਾਂ, ਜਿਵੇਂ ਮੈਂ ਪਹਿਲਾਂ ਵੀ ਤੁਹਾਨੂੰ ਖ਼ਬਰਦਾਰ ਕਰ ਚੁੱਕਾ ਹਾਂ ਕਿ ਜਿਹੜੇ ਲੋਕ ਇਨ੍ਹਾਂ ਕੰਮਾਂ ਵਿਚ ਲੱਗੇ ਰਹਿੰਦੇ ਹਨ, ਉਹ ਪਰਮੇਸ਼ੁਰ ਦੇ ਰਾਜ ਦੇ ਵਾਰਸ ਨਹੀਂ ਬਣਨਗੇ।+
-