3 ਤੁਸੀਂ ਦੁਨੀਆਂ ਦੇ ਲੋਕਾਂ ਦੀਆਂ ਇੱਛਾਵਾਂ ਪੂਰੀਆਂ ਕਰਨ ਵਿਚ ਪਹਿਲਾਂ ਬਥੇਰਾ ਸਮਾਂ ਲਾਇਆ ਹੈ।+ ਉਸ ਵੇਲੇ ਤੁਸੀਂ ਬੇਸ਼ਰਮ ਹੋ ਕੇ ਗ਼ਲਤ ਕੰਮ ਕਰਦੇ ਸੀ, ਆਪਣੀ ਲਾਲਸਾ ਨੂੰ ਕਾਬੂ ਵਿਚ ਨਹੀਂ ਰੱਖਦੇ ਸੀ, ਹੱਦੋਂ ਵੱਧ ਸ਼ਰਾਬਾਂ ਪੀਂਦੇ ਸੀ, ਪਾਰਟੀਆਂ ਵਿਚ ਰੰਗਰਲੀਆਂ ਮਨਾਉਂਦੇ ਸੀ, ਸ਼ਰਾਬ ਦੀਆਂ ਮਹਿਫ਼ਲਾਂ ਲਾਉਂਦੇ ਸੀ ਅਤੇ ਘਿਣਾਉਣੀ ਮੂਰਤੀ-ਪੂਜਾ ਕਰਦੇ ਸੀ।+