3 ਮੇਰਾ ਸੱਚਾ ਸਾਥੀ ਹੋਣ ਕਰਕੇ ਮੈਂ ਤੈਨੂੰ ਬੇਨਤੀ ਕਰਦਾ ਹਾਂ ਕਿ ਤੂੰ ਇਨ੍ਹਾਂ ਭੈਣਾਂ ਦੀ ਮਦਦ ਕਰਦਾ ਰਹਿ। ਇਨ੍ਹਾਂ ਦੋਵਾਂ ਨੇ ਖ਼ੁਸ਼ ਖ਼ਬਰੀ ਦਾ ਪ੍ਰਚਾਰ ਕਰਨ ਵਿਚ ਮੇਰੇ ਨਾਲ, ਕਲੈਮੰਸ ਨਾਲ ਅਤੇ ਮੇਰੇ ਬਾਕੀ ਸਾਥੀਆਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਬਹੁਤ ਮਿਹਨਤ ਕੀਤੀ ਹੈ। ਇਨ੍ਹਾਂ ਸਾਰਿਆਂ ਦੇ ਨਾਂ ਜੀਵਨ ਦੀ ਕਿਤਾਬ ਵਿਚ ਲਿਖੇ ਹੋਏ ਹਨ।+