-
ਪ੍ਰਾਰਥਨਾ ਰਾਹੀਂ ਪਰਮੇਸ਼ੁਰ ਦੇ ਨੇੜੇ ਜਾਓਖ਼ੁਸ਼ੀ-ਖ਼ੁਸ਼ੀ ਹਮੇਸ਼ਾ ਲਈ ਜੀਓ!—ਰੱਬ ਦੇ ਬਚਨ ਤੋਂ ਸਿੱਖੋ
-
-
ਪ੍ਰਾਰਥਨਾ ਰਾਹੀਂ ਪਰਮੇਸ਼ੁਰ ਦੇ ਨੇੜੇ ਜਾਓ
ਜ਼ਿੰਦਗੀ ਵਿਚ ਕਈ ਵਾਰ ਇੱਦਾਂ ਦੇ ਹਾਲਾਤ ਆਉਂਦੇ ਹਨ ਜਦੋਂ ਸਾਨੂੰ ਲੱਗਦਾ ਹੈ, ‘ਕਾਸ਼! ਕੋਈ ਮੈਨੂੰ ਦੱਸਦਾ ਕਿ ਮੈਂ ਕੀ ਕਰਾਂ।’ ਕਦੀ-ਕਦੀ ਸਾਡੇ ਮਨ ਵਿਚ ਕੁਝ ਸਵਾਲ ਉੱਠਦੇ ਹਨ ਅਤੇ ਅਸੀਂ ਉਨ੍ਹਾਂ ਦੇ ਜਵਾਬ ਜਾਣਨਾ ਚਾਹੁੰਦੇ ਹਾਂ। ਕਈ ਵਾਰ ਇੱਦਾਂ ਹੁੰਦਾ ਹੈ ਕਿ ਅਸੀਂ ਅੰਦਰੋਂ ਟੁੱਟ ਜਾਂਦੇ ਹਾਂ ਅਤੇ ਸਾਨੂੰ ਦਿਲਾਸੇ ਦੀ ਲੋੜ ਹੁੰਦੀ ਹੈ। ਇਨ੍ਹਾਂ ਸਾਰੇ ਹਾਲਾਤਾਂ ਵਿਚ ਪ੍ਰਾਰਥਨਾ ਕਰਨ ਨਾਲ ਤੁਹਾਡੀ ਬਹੁਤ ਮਦਦ ਹੋਵੇਗੀ। ਪ੍ਰਾਰਥਨਾ ਕਰਨ ਨਾਲ ਤੁਸੀਂ ਯਹੋਵਾਹ ਦੇ ਹੋਰ ਵੀ ਨੇੜੇ ਜਾਓਗੇ। ਪਰ ਸਵਾਲ ਇਹ ਹੈ ਕਿ ਸਾਨੂੰ ਪ੍ਰਾਰਥਨਾ ਕਿਸ ਤਰ੍ਹਾਂ ਕਰਨੀ ਚਾਹੀਦੀ ਹੈ? ਕੀ ਪਰਮੇਸ਼ੁਰ ਹਰ ਕਿਸੇ ਦੀ ਪ੍ਰਾਰਥਨਾ ਸੁਣਦਾ ਹੈ? ਕੀ ਪਰਮੇਸ਼ੁਰ ਮੇਰੀ ਦੁਆ ਸੁਣੇਗਾ? ਮੈਨੂੰ ਕੀ ਕਰਨਾ ਚਾਹੀਦਾ ਹੈ ਤਾਂਕਿ ਉਹ ਮੇਰੀ ਪ੍ਰਾਰਥਨਾ ਸੁਣੇ? ਆਓ ਦੇਖੀਏ।
1. ਸਾਨੂੰ ਕਿਸ ਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ ਅਤੇ ਅਸੀਂ ਕਿਨ੍ਹਾਂ ਗੱਲਾਂ ਬਾਰੇ ਪ੍ਰਾਰਥਨਾ ਕਰ ਸਕਦੇ ਹਾਂ?
ਯਿਸੂ ਨੇ ਦੱਸਿਆ ਕਿ ਸਾਨੂੰ ਸਿਰਫ਼ ਆਪਣੇ ਸਵਰਗੀ ਪਿਤਾ ਯਹੋਵਾਹ ਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ। ਯਿਸੂ ਆਪ ਵੀ ਯਹੋਵਾਹ ਨੂੰ ਪ੍ਰਾਰਥਨਾ ਕਰਦਾ ਸੀ। ਉਸ ਨੇ ਕਿਹਾ: “ਤੁਸੀਂ ਇਸ ਤਰ੍ਹਾਂ ਪ੍ਰਾਰਥਨਾ ਕਰੋ: ‘ਹੇ ਸਾਡੇ ਪਿਤਾ ਜਿਹੜਾ ਸਵਰਗ ਵਿਚ ਹੈ . . .’” (ਮੱਤੀ 6:9) ਜਦੋਂ ਅਸੀਂ ਯਹੋਵਾਹ ਨੂੰ ਪ੍ਰਾਰਥਨਾ ਕਰਦੇ ਹਾਂ, ਤਾਂ ਅਸੀਂ ਉਸ ਦੇ ਹੋਰ ਵੀ ਨੇੜੇ ਜਾਂਦੇ ਹਾਂ।
ਅਸੀਂ ਕਿਸੇ ਵੀ ਗੱਲ ਬਾਰੇ ਪ੍ਰਾਰਥਨਾ ਕਰ ਸਕਦੇ ਹਾਂ। ਪਰ ਜੇ ਅਸੀਂ ਚਾਹੁੰਦੇ ਹਾਂ ਕਿ ਪਰਮੇਸ਼ੁਰ ਸਾਡੀ ਸੁਣੇ, ਤਾਂ ਸਾਨੂੰ ਉਸ ਦੀ ਇੱਛਾ ਅਨੁਸਾਰ ਪ੍ਰਾਰਥਨਾ ਕਰਨੀ ਚਾਹੀਦੀ ਹੈ। ਬਾਈਬਲ ਵਿਚ ਲਿਖਿਆ ਹੈ: ‘ਅਸੀਂ ਪਰਮੇਸ਼ੁਰ ਦੀ ਇੱਛਾ ਅਨੁਸਾਰ ਜੋ ਵੀ ਮੰਗਦੇ ਹਾਂ, ਉਹ ਸਾਡੀ ਸੁਣਦਾ ਹੈ।’ (1 ਯੂਹੰਨਾ 5:14) ਯਿਸੂ ਨੇ ਦੱਸਿਆ ਕਿ ਅਸੀਂ ਕਿਨ੍ਹਾਂ ਗੱਲਾਂ ਲਈ ਪ੍ਰਾਰਥਨਾ ਕਰ ਸਕਦੇ ਹਾਂ। (ਮੱਤੀ 6:9-13 ਪੜ੍ਹੋ।) ਸਾਨੂੰ ਪਰਮੇਸ਼ੁਰ ਨੂੰ ਆਪਣੀਆਂ ਚਿੰਤਾਵਾਂ ਦੱਸਣੀਆਂ ਚਾਹੀਦੀਆਂ ਹਨ। ਇਸ ਤੋਂ ਇਲਾਵਾ, ਉਸ ਨੇ ਸਾਡੇ ਲਈ ਜੋ ਕੁਝ ਕੀਤਾ ਹੈ, ਉਸ ਲਈ ਸਾਨੂੰ ਉਸ ਦਾ ਧੰਨਵਾਦ ਵੀ ਕਰਨਾ ਚਾਹੀਦਾ ਹੈ। ਨਾਲੇ ਸਾਨੂੰ ਸਿਰਫ਼ ਆਪਣੇ ਲਈ ਹੀ ਨਹੀਂ, ਬਲਕਿ ਦੂਸਰਿਆਂ ਲਈ ਵੀ ਪ੍ਰਾਰਥਨਾ ਕਰਨੀ ਚਾਹੀਦੀ ਹੈ।
2. ਸਾਨੂੰ ਕਿਵੇਂ ਪ੍ਰਾਰਥਨਾ ਕਰਨੀ ਚਾਹੀਦੀ ਹੈ?
ਸਾਨੂੰ ਦਿਲੋਂ ਪ੍ਰਾਰਥਨਾ ਕਰਨੀ ਚਾਹੀਦੀ ਹੈ। ਪਰਮੇਸ਼ੁਰ ਸਾਨੂੰ ਕਹਿੰਦਾ ਹੈ ਕਿ ‘ਅਸੀਂ ਉਸ ਦੇ ਸਾਮ੍ਹਣੇ ਆਪਣੇ ਦਿਲ ਖੋਲ੍ਹ ਦੇਈਏ।’ (ਜ਼ਬੂਰ 62:8) ਅਸੀਂ ਬੋਲ ਕੇ ਜਾਂ ਮਨ ਹੀ ਮਨ ਵਿਚ ਪ੍ਰਾਰਥਨਾ ਕਰ ਸਕਦੇ ਹਾਂ। ਅਸੀਂ ਕਿਸੇ ਵੀ ਸਮੇਂ ਜਾਂ ਕਿਸੇ ਵੀ ਜਗ੍ਹਾ ਪ੍ਰਾਰਥਨਾ ਕਰ ਸਕਦੇ ਹਾਂ। ਚਾਹੇ ਅਸੀਂ ਖੜ੍ਹੇ ਹੋ ਕੇ ਪ੍ਰਾਰਥਨਾ ਕਰੀਏ ਜਾਂ ਬੈਠ ਕੇ, ਪਰ ਸਾਡੀ ਪ੍ਰਾਰਥਨਾ ਤੋਂ ਪਰਮੇਸ਼ੁਰ ਲਈ ਆਦਰ ਝਲਕਣਾ ਚਾਹੀਦਾ ਹੈ।
3. ਪਰਮੇਸ਼ੁਰ ਸਾਡੀਆਂ ਪ੍ਰਾਰਥਨਾਵਾਂ ਦਾ ਜਵਾਬ ਕਿਵੇਂ ਦਿੰਦਾ ਹੈ?
ਉਹ ਕਈ ਤਰੀਕਿਆਂ ਰਾਹੀਂ ਸਾਡੀਆਂ ਪ੍ਰਾਰਥਨਾਵਾਂ ਦਾ ਜਵਾਬ ਦਿੰਦਾ ਹੈ। ਯਹੋਵਾਹ ਨੇ ਸਾਨੂੰ ਆਪਣਾ ਬਚਨ ਦਿੱਤਾ ਹੈ ਜਿਸ ਵਿਚ ਸਾਨੂੰ ਆਪਣੇ ਕਈ ਸਵਾਲਾਂ ਦੇ ਜਵਾਬ ਮਿਲਦੇ ਹਨ। ਜ਼ਬੂਰ 19:7 ਵਿਚ ਲਿਖਿਆ ਹੈ ਕਿ ਇਕ “ਨਾਤਜਰਬੇਕਾਰ” ਵਿਅਕਤੀ ਵੀ ਪਰਮੇਸ਼ੁਰ ਦਾ ਬਚਨ ਪੜ੍ਹ ਕੇ “ਬੁੱਧੀਮਾਨ” ਬਣ ਸਕਦਾ ਹੈ। (ਯਾਕੂਬ 1:5 ਪੜ੍ਹੋ।) ਇਸ ਤੋਂ ਇਲਾਵਾ, ਮੁਸ਼ਕਲਾਂ ਦੌਰਾਨ ਪਰਮੇਸ਼ੁਰ ਸਾਨੂੰ ਮਨ ਦੀ ਸ਼ਾਂਤੀ ਦਿੰਦਾ ਹੈ। ਨਾਲੇ ਉਹ ਲੋੜ ਵੇਲੇ ਆਪਣੇ ਸੇਵਕਾਂ ਨੂੰ ਸਾਡੀ ਮਦਦ ਕਰਨ ਲਈ ਪ੍ਰੇਰਿਤ ਕਰ ਸਕਦਾ ਹੈ।
ਹੋਰ ਸਿੱਖੋ
ਸਾਡੀ ਪ੍ਰਾਰਥਨਾ ਕਿਹੋ ਜਿਹੀ ਹੋਣੀ ਚਾਹੀਦੀ ਹੈ ਤਾਂਕਿ ਪਰਮੇਸ਼ੁਰ ਸਾਡੀ ਸੁਣੇ? ਨਾਲੇ ਪ੍ਰਾਰਥਨਾ ਕਰਨ ਨਾਲ ਸਾਨੂੰ ਕੀ ਫ਼ਾਇਦਾ ਹੋਵੇਗਾ? ਆਓ ਜਾਣੀਏ।
4. ਸਾਨੂੰ ਕੀ ਕਰਨਾ ਚਾਹੀਦਾ ਹੈ ਤਾਂਕਿ ਪਰਮੇਸ਼ੁਰ ਸਾਡੀ ਪ੍ਰਾਰਥਨਾ ਸੁਣੇ?
ਸਾਨੂੰ ਕੁਝ ਗੱਲਾਂ ਦਾ ਧਿਆਨ ਰੱਖਣਾ ਚਾਹੀਦਾ ਹੈ ਤਾਂਕਿ ਪਰਮੇਸ਼ੁਰ ਸਾਡੀਆਂ ਪ੍ਰਾਰਥਨਾਵਾਂ ਮਨਜ਼ੂਰ ਕਰੇ। ਵੀਡੀਓ ਦੇਖੋ।
ਯਹੋਵਾਹ ਚਾਹੁੰਦਾ ਹੈ ਕਿ ਅਸੀਂ ਉਸ ਨੂੰ ਪ੍ਰਾਰਥਨਾ ਕਰੀਏ। ਜ਼ਬੂਰ 65:2 ਪੜ੍ਹੋ। ਫਿਰ ਇਨ੍ਹਾਂ ਸਵਾਲਾਂ ʼਤੇ ਚਰਚਾ ਕਰੋ:
ਕੀ ਪਰਮੇਸ਼ੁਰ ਚਾਹੁੰਦਾ ਹੈ ਕਿ ਤੁਸੀਂ ਉਸ ਨੂੰ ਪ੍ਰਾਰਥਨਾ ਕਰੋ? ਤੁਹਾਨੂੰ ਇੱਦਾਂ ਕਿਉਂ ਲੱਗਦਾ ਹੈ?
ਜੇ ਅਸੀਂ ਚਾਹੁੰਦੇ ਹਾਂ ਕਿ ਪਰਮੇਸ਼ੁਰ ਸਾਡੀਆਂ ਪ੍ਰਾਰਥਨਾਵਾਂ ਸੁਣੇ, ਤਾਂ ਸਾਨੂੰ ਉਸ ਦੇ ਅਸੂਲਾਂ ਮੁਤਾਬਕ ਆਪਣੀ ਜ਼ਿੰਦਗੀ ਜੀਉਣੀ ਚਾਹੀਦੀ ਹੈ। ਮੀਕਾਹ 3:4 ਅਤੇ 1 ਪਤਰਸ 3:12 ਪੜ੍ਹੋ। ਫਿਰ ਇਸ ਸਵਾਲ ʼਤੇ ਚਰਚਾ ਕਰੋ:
ਸਾਨੂੰ ਕੀ ਕਰਨਾ ਚਾਹੀਦਾ ਹੈ ਤਾਂਕਿ ਯਹੋਵਾਹ ਸਾਡੀਆਂ ਪ੍ਰਾਰਥਨਾਵਾਂ ਸੁਣੇ?
ਯੁੱਧ ਦੌਰਾਨ ਦੋਵੇਂ ਧਿਰਾਂ ਦੇ ਫ਼ੌਜੀ ਜਿੱਤ ਲਈ ਪ੍ਰਾਰਥਨਾ ਕਰਦੇ ਹਨ। ਕੀ ਪਰਮੇਸ਼ੁਰ ਇਹ ਪ੍ਰਾਰਥਨਾਵਾਂ ਸੁਣਦਾ ਹੈ?
5. ਸਾਨੂੰ ਦਿਲੋਂ ਪ੍ਰਾਰਥਨਾ ਕਰਨੀ ਚਾਹੀਦੀ ਹੈ
ਕਈ ਲੋਕ ਰਟੀਆਂ-ਰਟਾਈਆਂ ਪ੍ਰਾਰਥਨਾਵਾਂ ਕਰਦੇ ਹਨ ਕਿਉਂਕਿ ਉਨ੍ਹਾਂ ਨੂੰ ਇਹੀ ਸਿਖਾਇਆ ਜਾਂਦਾ ਹੈ। ਕੀ ਪਰਮੇਸ਼ੁਰ ਚਾਹੁੰਦਾ ਹੈ ਕਿ ਅਸੀਂ ਇਸ ਤਰ੍ਹਾਂ ਪ੍ਰਾਰਥਨਾ ਕਰੀਏ? ਮੱਤੀ 6:7 ਪੜ੍ਹੋ। ਫਿਰ ਇਸ ਸਵਾਲ ʼਤੇ ਚਰਚਾ ਕਰੋ:
ਅਸੀਂ ਕੀ ਕਰ ਸਕਦੇ ਹਾਂ ਤਾਂਕਿ ਪ੍ਰਾਰਥਨਾ ਵਿਚ ਅਸੀਂ “ਰਟੀਆਂ-ਰਟਾਈਆਂ ਗੱਲਾਂ” ਨਾ ਕਹੀਏ?
ਹਰ ਰੋਜ਼ ਸੋਚੋ ਕਿ ਯਹੋਵਾਹ ਨੇ ਅੱਜ ਮੇਰੇ ਲਈ ਕੀ ਕੀਤਾ ਹੈ ਅਤੇ ਉਸ ਬਰਕਤ ਲਈ ਯਹੋਵਾਹ ਦਾ ਧੰਨਵਾਦ ਕਰੋ। ਇਕ ਹਫ਼ਤੇ ਲਈ ਇੱਦਾਂ ਕਰ ਕੇ ਦੇਖੋ। ਇੱਦਾਂ ਤੁਸੀਂ ਸੱਤ ਵੱਖੋ-ਵੱਖਰੀਆਂ ਗੱਲਾਂ ਬਾਰੇ ਪ੍ਰਾਰਥਨਾ ਕਰ ਸਕੋਗੇ ਅਤੇ ਇੱਕੋ ਗੱਲ ਵਾਰ-ਵਾਰ ਨਹੀਂ ਕਹੋਗੇ।
6. ਪ੍ਰਾਰਥਨਾ ਯਹੋਵਾਹ ਵੱਲੋਂ ਇਕ ਤੋਹਫ਼ਾ ਹੈ
ਪ੍ਰਾਰਥਨਾ ਕਰਨ ਨਾਲ ਸਾਨੂੰ ਹਿੰਮਤ ਮਿਲ ਸਕਦੀ ਹੈ, ਖ਼ਾਸ ਕਰਕੇ ਔਖੀਆਂ ਘੜੀਆਂ ਦੌਰਾਨ। ਵੀਡੀਓ ਦੇਖੋ।
ਬਾਈਬਲ ਦੱਸਦੀ ਹੈ ਕਿ ਪ੍ਰਾਰਥਨਾ ਕਰਨ ਨਾਲ ਸਾਨੂੰ ਮਨ ਦੀ ਸ਼ਾਂਤੀ ਮਿਲੇਗੀ। ਫ਼ਿਲਿੱਪੀਆਂ 4:6, 7 ਪੜ੍ਹੋ। ਫਿਰ ਇਨ੍ਹਾਂ ਸਵਾਲਾਂ ʼਤੇ ਚਰਚਾ ਕਰੋ:
ਪ੍ਰਾਰਥਨਾ ਕਰਨ ਨਾਲ ਸ਼ਾਇਦ ਸਾਡੀ ਮੁਸ਼ਕਲ ਖ਼ਤਮ ਨਾ ਹੋਵੇ, ਫਿਰ ਵੀ ਸਾਨੂੰ ਇਸ ਤੋਂ ਕੀ ਫ਼ਾਇਦਾ ਹੋ ਸਕਦਾ ਹੈ?
ਤੁਸੀਂ ਕਿਨ੍ਹਾਂ ਗੱਲਾਂ ਬਾਰੇ ਪ੍ਰਾਰਥਨਾ ਕਰਨੀ ਚਾਹੁੰਦੇ ਹੋ?
ਕੀ ਤੁਹਾਨੂੰ ਪਤਾ?
“ਆਮੀਨ” ਸ਼ਬਦ ਦਾ ਮਤਲਬ ਹੈ “ਇਸੇ ਤਰ੍ਹਾਂ ਹੋਵੇ” ਜਾਂ “ਜ਼ਰੂਰ ਹੋਵੇ।” ਪੁਰਾਣੇ ਸਮੇਂ ਤੋਂ ਹੀ ਯਹੋਵਾਹ ਦੇ ਲੋਕ ਪ੍ਰਾਰਥਨਾ ਦੇ ਅਖ਼ੀਰ ਵਿਚ “ਆਮੀਨ” ਸ਼ਬਦ ਕਹਿੰਦੇ ਆਏ ਹਨ।—1 ਇਤਿਹਾਸ 16:36.
7. ਪ੍ਰਾਰਥਨਾ ਕਰਨ ਲਈ ਸਮਾਂ ਕੱਢੋ
ਸ਼ਾਇਦ ਕਦੇ-ਕਦੇ ਅਸੀਂ ਆਪਣੇ ਕੰਮਾਂ ਵਿਚ ਇੰਨੇ ਰੁੱਝ ਜਾਈਏ ਕਿ ਅਸੀਂ ਪ੍ਰਾਰਥਨਾ ਕਰਨੀ ਭੁੱਲ ਜਾਈਏ। ਧਿਆਨ ਦਿਓ ਕਿ ਯਿਸੂ ਲਈ ਪ੍ਰਾਰਥਨਾ ਕਰਨੀ ਕਿੰਨੀ ਕੁ ਜ਼ਰੂਰੀ ਸੀ। ਮੱਤੀ 14:23 ਅਤੇ ਮਰਕੁਸ 1:35 ਪੜ੍ਹੋ। ਫਿਰ ਇਨ੍ਹਾਂ ਸਵਾਲਾਂ ʼਤੇ ਚਰਚਾ ਕਰੋ:
ਯਿਸੂ ਨੇ ਪ੍ਰਾਰਥਨਾ ਕਰਨ ਲਈ ਸਮਾਂ ਕਿਵੇਂ ਕੱਢਿਆ?
ਤੁਸੀਂ ਕਦੋਂ ਪ੍ਰਾਰਥਨਾ ਕਰ ਸਕਦੇ ਹੋ?
ਕੁਝ ਲੋਕਾਂ ਦਾ ਕਹਿਣਾ ਹੈ: “ਪ੍ਰਾਰਥਨਾ ਕਰਨ ਦਾ ਕੋਈ ਫ਼ਾਇਦਾ ਨਹੀਂ ਕਿਉਂਕਿ ਰੱਬ ਕਿਹੜਾ ਸੁਣਦਾ!”
ਤੁਸੀਂ ਇਸ ਬਾਰੇ ਕੀ ਕਹੋਗੇ?
ਹੁਣ ਤਕ ਅਸੀਂ ਸਿੱਖਿਆ
ਦਿਲੋਂ ਪ੍ਰਾਰਥਨਾ ਕਰ ਕੇ ਅਸੀਂ ਯਹੋਵਾਹ ਦੇ ਹੋਰ ਨੇੜੇ ਜਾਂਦੇ ਹਾਂ, ਸਾਨੂੰ ਮਨ ਦੀ ਸ਼ਾਂਤੀ ਮਿਲਦੀ ਹੈ ਅਤੇ ਉਸ ਦਾ ਕਹਿਣਾ ਮੰਨਣ ਦੀ ਤਾਕਤ ਵੀ ਮਿਲਦੀ ਹੈ।
ਤੁਸੀਂ ਕੀ ਕਹੋਗੇ?
ਸਾਨੂੰ ਕਿਸ ਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ?
ਸਾਨੂੰ ਕਿਵੇਂ ਪ੍ਰਾਰਥਨਾ ਕਰਨੀ ਚਾਹੀਦੀ ਹੈ?
ਪ੍ਰਾਰਥਨਾ ਕਰਨ ਦੇ ਕਿਹੜੇ ਫ਼ਾਇਦੇ ਹੁੰਦੇ ਹਨ?
ਇਹ ਵੀ ਦੇਖੋ
ਪ੍ਰਾਰਥਨਾ ਨਾਲ ਜੁੜੇ ਆਮ ਸਵਾਲਾਂ ਦੇ ਜਵਾਬ ਜਾਣੋ।
ਜਾਣੋ ਕਿ ਸਾਨੂੰ ਪ੍ਰਾਰਥਨਾ ਕਿਉਂ ਕਰਨੀ ਚਾਹੀਦੀ ਹੈ ਅਤੇ ਅਸੀਂ ਵਧੀਆ ਤਰੀਕੇ ਨਾਲ ਪ੍ਰਾਰਥਨਾ ਕਿਵੇਂ ਕਰ ਸਕਦੇ ਹਾਂ।
ਸਾਨੂੰ ਕਿਸ ਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ? ਜਾਣੋ ਕਿ ਇਸ ਬਾਰੇ ਬਾਈਬਲ ਵਿਚ ਕੀ ਲਿਖਿਆ ਹੈ।
“ਕੀ ਮੈਨੂੰ ਸੰਤਾਂ ਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ?” (jw.org ʼਤੇ ਲੇਖ)
ਇਹ ਸੰਗੀਤ ਵੀਡੀਓ ਦੇਖੋ। ਇਸ ਵਿਚ ਦੱਸਿਆ ਗਿਆ ਹੈ ਕਿ ਤੁਸੀਂ ਕਿਸੇ ਵੀ ਵੇਲੇ ਅਤੇ ਕਿਤੇ ਵੀ ਪ੍ਰਾਰਥਨਾ ਕਰ ਸਕਦੇ ਹੋ।
-
-
ਯਹੋਵਾਹ ਨਾਲ ਆਪਣੀ ਦੋਸਤੀ ਪੱਕੀ ਕਰਦੇ ਰਹੋਖ਼ੁਸ਼ੀ-ਖ਼ੁਸ਼ੀ ਹਮੇਸ਼ਾ ਲਈ ਜੀਓ!—ਰੱਬ ਦੇ ਬਚਨ ਤੋਂ ਸਿੱਖੋ
-
-
4. ਆਪਣੇ ਸਭ ਤੋਂ ਚੰਗੇ ਦੋਸਤ ਯਹੋਵਾਹ ਨਾਲ ਗੱਲ ਕਰਦੇ ਰਹੋ ਅਤੇ ਉਸ ਦੀ ਗੱਲ ਸੁਣਦੇ ਰਹੋ
ਪ੍ਰਾਰਥਨਾ ਅਤੇ ਬਾਈਬਲ ਦਾ ਅਧਿਐਨ ਕਰ ਕੇ ਤੁਸੀਂ ਯਹੋਵਾਹ ਦੇ ਦੋਸਤ ਬਣ ਸਕੇ ਹੋ। ਇਹੀ ਗੱਲਾਂ ਉਸ ਦੇ ਹੋਰ ਵੀ ਨੇੜੇ ਜਾਣ ਵਿਚ ਤੁਹਾਡੀ ਕਿਵੇਂ ਮਦਦ ਕਰ ਸਕਦੀਆਂ ਹਨ?
ਜ਼ਬੂਰ 62:8 ਪੜ੍ਹੋ। ਫਿਰ ਇਸ ਸਵਾਲ ʼਤੇ ਚਰਚਾ ਕਰੋ:
ਯਹੋਵਾਹ ਨਾਲ ਆਪਣੀ ਦੋਸਤੀ ਗੂੜ੍ਹੀ ਕਰਨ ਲਈ ਤੁਸੀਂ ਹੋਰ ਵਧੀਆ ਤਰੀਕੇ ਨਾਲ ਪ੍ਰਾਰਥਨਾ ਕਿਵੇਂ ਕਰ ਸਕਦੇ ਹੋ?
ਜ਼ਬੂਰ 1:2 ਅਤੇ ਫੁਟਨੋਟ ਪੜ੍ਹੋ। ਫਿਰ ਇਸ ਸਵਾਲ ʼਤੇ ਚਰਚਾ ਕਰੋ:
ਯਹੋਵਾਹ ਨਾਲ ਆਪਣੀ ਦੋਸਤੀ ਗੂੜ੍ਹੀ ਕਰਨ ਲਈ ਤੁਸੀਂ ਹੋਰ ਵਧੀਆ ਤਰੀਕੇ ਨਾਲ ਬਾਈਬਲ ਕਿਵੇਂ ਪੜ੍ਹ ਸਕਦੇ ਹੋ?
ਵਧੀਆ ਢੰਗ ਨਾਲ ਨਿੱਜੀ ਤੌਰ ਤੇ ਬਾਈਬਲ ਦਾ ਅਧਿਐਨ ਕਰਨ ਲਈ ਤੁਸੀਂ ਕੀ ਕਰ ਸਕਦੇ ਹੋ? ਇਹ ਜਾਣਨ ਲਈ ਵੀਡੀਓ ਦੇਖੋ। ਫਿਰ ਅੱਗੇ ਦਿੱਤੇ ਸਵਾਲਾਂ ʼਤੇ ਚਰਚਾ ਕਰੋ।
ਤੁਸੀਂ ਵੀਡੀਓ ਵਿਚ ਦੱਸੇ ਕਿਹੜੇ ਸੁਝਾਵਾਂ ʼਤੇ ਚੱਲਣਾ ਚਾਹੋਗੇ?
ਤੁਸੀਂ ਕਿਨ੍ਹਾਂ ਵਿਸ਼ਿਆਂ ਬਾਰੇ ਡੂੰਘਾਈ ਨਾਲ ਅਧਿਐਨ ਕਰਨਾ ਚਾਹੋਗੇ?
-